ਮੁਹਾਲੀ ਦੀ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਭਰਨ ਦੀ ਇਜ਼ਾਜ਼ਤ
ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ)-ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ 31 ਜਨਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ। ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਪਾਉਂਦੇ ਹਨ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਲਿਜਾਇਆ ਜਾਵੇ।