ਦੇਸ਼ ਭਰ ‘ਚ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ‘ਤੇ ਮੌਕਡ੍ਰਿਲ
ਮੁਹਾਲੀ ਦੇ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ 27 ਦਸੰਬਰ(ਵਿਸ਼ਵ ਵਾਰਤਾ)- ਭਾਰ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ, ਅੱਜ ਦੇਸ਼ ਭਰ ਵਿੱਚ ਕੋਵਿਡ ਸਿਹਤ ਕੇਂਦਰਾਂ ਵਿੱਚ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਮੋਹਾਲੀ ਦਾ ਦੌਰਾ ਕਰਕੇ ਮੌਕ ਡਰਿੱਲ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਆਕਸੀਜਨ ਸਪਲਾਈ ਅਤੇ ਵੈਂਟੀਲੇਟਰਾਂ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦੇ 38 ਕੇਸ ਹਨ ਅਤੇ ਇੱਕ ਪਿਛਲੇ ਦਿਨ ਹੀ ਪਟਿਆਲ ਤੋਂ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਕੰਟਰੋਲ ਵਿੱਚ ਹੈ। ਉਹਨਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੋਰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਲਈ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਕੋਰੋਨਾ ਪਾਬੰਦੀਆਂ ਬਾਰੇ ਪੁੱਛੇ ਜਾਣ ਤੇ ਉਹਨਾਂ ਕਿਹਾ ਕਿ ਫਿਲਹਾਲ ਕੋਈ ਵੀ ਪਾਬੰਦੀ ਨਹੀਂ ਲਗਾਈ ਜਾ ਰਹੀ ਹੈ।