ਮੁਹਾਲੀ ਦੇ ਜ਼ੀਰਕਪੁਰ ਵਿੱਚ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਜਾਰੀ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਮੁਹਾਲੀ ਪੁਲਿਸ ਵੱਲੋਂ ਅੱਜ ਜ਼ੀਰਕਪੁਰ ਵਿੱਚ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਇੱਥੋਂ ਦੀ ਨਿਰਮਲ ਛਾਇਆ ਸੁਸਾਇਟੀ ਵਿੱਚ ਫਲੈਟਾਂ ਦੀ ਚੈਕਿੰਗ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਇੱਥੇ ਰਹਿਣ ਵਾਲੇ ਕਿਰਾਏਦਾਰਾਂ ਦੇ ਕਾਗਜ਼ ਪੱਤਰਾਂ ਛਾਣਬੀਣ ਕੀਤੀ ਹੈ।ਦੱਸ ਦਈਏ ਕਿ ਪਿਛਲੇ ਦਿਨੀਂ ਅਜਿਹਾ ਹੀ ਸਰਚ ਆਪ੍ਰੇਸ਼ਨ ਖਰੜ ਵਿਖੇ ਵੀ ਚਲਾਇਆ ਗਿਆ ਸੀ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਗੈਰ-ਸਮਾਜਿਕ ਤੱਤਾਂ ਦੀ ਭਾਲ ਲਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਈ ਬਿਨਾਂ ਵੈਰੀਫਿਕੇਸ਼ਨ ਤੋਂ ਰਹਿ ਰਹੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।






















