ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ
ਚੰਡੀਗੜ੍ਹ,8 ਅਪ੍ਰੈਲ(ਵਿਸ਼ਵ ਵਾਰਤਾ) ਮੁਹਾਲੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ ਮਹੀਨੇ ਵਿੱਚ ਪੰਜਾਬ ਪੁਲਿਸ ਅਤੇ ਕੋਲਕਾਤਾ ਐਸਟੀਐਫ ਵੱਲੋਂ ਐਨਕਾਉਂਟਰ ਵਿੱਚ ਮਾਰੇ ਗਏ ਗੈਗਸਟਰ ਜੈਪਾਲ ਭੁੱਲਰ ਦੇ ਸਾਥੀ ਹਰਬੀਰ ਸਿੰਘ ਸੋਹਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ ਗਈ। ਦੱਸ ਦਈਏ ਕਿ ਹਰਬੀਰ ਸਿੰਘ ਸੋਹਲ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਤੋਂ ਹੀ ਫਰਾਰ ਚੱਲ ਰਿਹਾ ਸੀ।