ਮੁੜ ਸ਼ੁਰੂ ਹੋਵੇਗਾ ਨਵਜੋਤ ਸਿੱਧੂ ਦਾ ਮਿਸ਼ਨ 2024
ਮੀਡੀਆ ਸਲਾਹਕਾਰ ਡੱਲਾ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ)- ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਤੋਂ ਸਰਗਰਮ ਹੋਣ ਵਾਲੇ ਹਨ। ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਜੇਲ ਤੋਂ ਰਿਹਾਈ ਤੋਂ ਬਾਅਦ ਸਿੱਧੂ ਦੀ ਪਲੈਨਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਅਗਲੇ ਸਾਲ 26 ਜਨਵਰੀ 2023 ਨੂੰ ਰਿਹਾ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ।
https://twitter.com/surinder_dalla/status/1597487089204854784?s=20&t=aftZvIIvBm7g-DeDoptYpA
ਸਿੱਧੂ ਦੇ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਲਿਖਿਆ ਹੈ “ਨਵਜੋਤ ਸਿੱਧੂ ਜੀ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ. ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਜੀ ਨੇ ਦਿੱਤਾ ਸੀ. ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ. ਆਗੇ ਆਗੇ ਦੇਖੀਏ ਹੋਤਾ ਹੈ ਕਿਆ ?”























