ਮੁੜ ਸੱਤਾ ‘ਚ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਯੋਗੀ ਨੇ ਲਿਆ ਵੱਡਾ ਫੈਸਲਾ
ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੀ ਸੱਤਾ ਇੱਕ ਵਾਰ ਫਿਰ ਯੋਗੀ ਆਦਿਤਿਆਨਾਥ ਦੇ ਹੱਥਾਂ ਵਿੱਚ ਆ ਗਈ ਹੈ। ਯੋਗੀ ਆਦਿਤਿਆਨਾਥ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਅਗਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ, ਦੱਸ ਦੇਈਏ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਆਪਣੀ ਕੈਬਨਿਟ ਨਾਲ ਪਹਿਲੀ ਬੈਠਕ ਕੀਤੀ। ਜਿੱਥੇ ਇਸ ਮੀਟਿੰਗ ਦੌਰਾਨ ਯੋਗੀ ਨੇ ਵੱਡਾ ਫੈਸਲਾ ਲਿਆ। ਬੈਠਕ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਉੱਤਰ ਪ੍ਰਦੇਸ਼ ‘ਚ ਅਗਲੇ 3 ਮਹੀਨਿਆਂ ਲਈ ‘ਮੁਫਤ ਰਾਸ਼ਨ ਯੋਜਨਾ’ ਲਾਗੂ ਕੀਤੀ ਜਾ ਰਹੀ ਹੈ। ਸੀਐਮ ਯੋਗੀ ਨੇ ਕਿਹਾ ਕਿ ਅੱਜ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ ਕਿ ਅਸੀਂ ਅਗਲੇ 3 ਮਹੀਨਿਆਂ ਲਈ ਮੁਫਤ ਰਾਸ਼ਨ ਯੋਜਨਾ ਨੂੰ ਫਿਰ ਤੋਂ ਲਾਗੂ ਕਰਾਂਗੇ। ਇਸ ਨਾਲ ਸੂਬੇ ਦੇ 15 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ। ਇੱਥੇ ਯੂਪੀ ਦੇ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੌਰਿਆ ਨੇ ਕਿਹਾ ਕਿ ਸਰਕਾਰ ਇਸ ਲਈ 3,270 ਕਰੋੜ ਰੁਪਏ ਖਰਚ ਕਰੇਗੀ।






















