ਮੁਫ਼ਤਖੋਰੀ ਦੇ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਅੱਜ
ਕੇਂਦਰ ਸਰਕਾਰ ‘ਤੇ ਕੇਜਰੀਵਾਲ ਹਨ ਆਹਮੋ-ਸਾਹਮਣੇ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)-ਮੁਫਤਖੋਰੀ ਦੇ ਚੋਣ ਵਾਅਦਿਆਂ ਨੂੰ ਲੈ ਕੇ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਪਿਛਲੇ ਕਈ ਦਿਨਾਂ ਤੋਂ ਇਹ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕੇਂਦਰ ਸਰਕਾਰ ਰਾਜ ਸਰਕਾਰਾਂ ਨੂੰ ਇਹ ਅਪੀਲ ਕਰ ਰਿਹਾ ਹੈ ਕਿ ਉਹ ਲੋਕਾਂ ਨੂੰ ਮੁਫਤ ਸਹੂਲਤਾਂ ਵੰਡਣ ਤੋਂ ਪਰਹੇਜ਼ ਕਰਨ ਅਤੇ ਇਹਨਾਂ ਤੇ ਲਗਾਮ ਕੱਸਣ। ਇਸ ਦੇ ਨਾਲ ਹੀ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ, ਤਾਮਿਲਨਾਡੂ ਦੀ ਡੀਐਨਕੇ ਅਤੇ ਆਂਧਰਾ ਪ੍ਰਦੇਸ਼ ਦੀ ਵਾਈਐਸਆਰ ਕਾਂਗਰਸ ਪਾਰਟੀਆਂ ਮੁਫ਼ਤਖੋਰੀ ਦੇ ਮੁੱਦੇ ‘ਤੇ ਕੇਂਦਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਰਹੀਆਂ ਹਨ। ਜਿਕਰਯੋਗ ਹੈ ਕਿ ਜਨਵਰੀ 2022 ਵਿੱਚ ਬੀਜੇਪੀ ਨੇਤਾ ਅਸ਼ਵਿਨੀ ਉਪਾਧਿਆਏ ਨੇ ਮੁਫਤਖੋਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਟ ਜਨਹਿਤ ਪਟੀਸ਼ਨਪਾਈ ਸੀ। ਅਪਣੀ ਪਟੀਸ਼ਨ ਵਿਚ ਉਪਾਧਿਆਏ ਨੇ ਸਿਆਸੀ ਪਾਰਟੀਆਂ ਦੇ ਵੋਟਰਾਂ ਨੂੰ ਚੋਣਾਂ ਦੌਰਾਨ ਮੁਫ਼ਤ ਸਹੂਲਤਾਂ ਦੇਣ ਦੇ ਵਾਅਦਿਆਂ ‘ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ। ਇਸ ਵਿਚ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਅਜਿਹੀਆਂ ਪਾਰਟੀਆਂ ਦੀ ਮਾਨਤਾ ਰੱਦ ਕਰੇ।
ਕੇਂਦਰ ਸਰਕਾਰ ਨੇ ਅਸ਼ਵਨੀ ਨਾਲ ਸਹਿਮਤ ਹੁੰਦਿਆਂ ਸੁਪਰੀਮ ਕੋਰਟ ਨੂੰ ਮੁਫ਼ਤ ਦੀ ਪਰਿਭਾਸ਼ਾ ਤੈਅ ਕਰਨ ਦੀ ਅਪੀਲ ਕੀਤੀ। ਕੇਂਦਰ ਨੇ ਕਿਹਾ ਕਿ ਜੇਕਰ ਮੁਫ਼ਤ ਦੀ ਵੰਡ ਜਾਰੀ ਰਹਿੰਦੀ ਹੈ, ਤਾਂ ਇਹ ਦੇਸ਼ ਨੂੰ “ਭਵਿੱਖ ਦੀ ਆਰਥਿਕ ਤਬਾਹੀ” ਵੱਲ ਲੈ ਜਾਵੇਗਾ।