• Latest
  • Trending
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

2 years ago
Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

59 seconds ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

27 minutes ago
Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

36 minutes ago
Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

46 minutes ago
Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

59 minutes ago
Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

1 hour ago
Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

1 hour ago
Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

10 hours ago
PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

11 hours ago
IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

13 hours ago
Hindi News
English News
Thursday, March 12, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

April 19, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਕਰਨ ਦੀ ਅਪੀਲ

– ਕਿਹਾ, ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ ‘ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ

– ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ

– ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ

ਚੰਡੀਗੜ੍ਹ, 19 ਅਪ੍ਰੈਲ( ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ।

ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ ‘ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ ‘ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚਣ ਅਧਿਕਾਰੀ ਦੀ ਵੈੱਬਸਾਈਟ ‘ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ।

ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ।

ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।

Tags: 2024aapBjpCongressGO VOTELOK SABHA ELECTIONSNEW VOTERSPUNJABSIBHIN CVoteWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

by Ranjit Singh
March 12, 2026
0

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ ਨਵੀਂ ਦਿੱਲੀ, 11 ਮਾਰਚ 2026 (ਵਿਸ਼ਵ ਵਾਰਤਾ)...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 12, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

by Ranjit Singh
March 12, 2026
0

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ 'ਤੇ ਤੇਲ ਭੰਡਾਰ 'ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ - ਓਮਾਨ...

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

by Ranjit Singh
March 12, 2026
0

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ ਜੰਮੂ-ਕਸ਼ਮੀਰ, 12 ਮਾਰਚ 2026 (ਵਿਸ਼ਵ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 