ਚੰਡੀਗੜ, 18 ਜਨਵਰੀ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਅਤੇ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਦੇਸ਼ ਭਰ ਵਿੱਚ 25 ਜਨਵਰੀ 2018 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।
ਇਹ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੂਹ ਵਿੱਤ ਕਮਿਸ਼ਨਰਾਂ/ਪ੍ਰਮੁੱਖ ਸਕੱਤਰਾਂ/ਪ੍ਰਬੰਧਕੀ ਸਕੱਤਰਾਂ/ਵਿਭਾਗ ਮੁਖੀਆਂ ਅਤੇ ਬੋਰਡ ਤੇ ਕਾਰਪੋਰੇਸ਼ਨਾਂ ਦੇ ਪ੍ਰਬੰਧਕੀ ਨਿਰਦੇਸ਼ਕਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਵੋਟ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਦੇ ਲਈ ਰਾਸ਼ਟਰੀ ਵੋਟਰ ਦਿਵਸ ਮੌਕੇ ਭਾਸ਼ਣ, ਵਾਦ-ਵਿਵਾਦ, ਚਿੱਤਰਕਾਰੀ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣ। ਉਨਾਂ ਅਗਾਂਹ ਦੱਸਿਆ ਕਿ ਲੋਕਤੰਤਰ ਪ੍ਰਣਾਲੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਅਧਿਕਾਰੀ ਅਤੇ ਕਰਮਚਾਰੀ 25 ਜਨਵਰੀ ਨੂੰ ਸਵੇਰੇ 11 ਵਜੇ ਸਮੂਹਿਕ ਰੂਪ ਵਿੱਚ ਸਹੁੰ ਵੀ ਚੁੱਕਣਗੇ।
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਐਸ.ਏ.ਐਸ. ਨਗਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਬੱਸਾਂ ਦੀ ਕੀਤੀ ਗਈ ਚੈਕਿੰਗ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਐਸ.ਏ.ਐਸ. ਨਗਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਬੱਸਾਂ ਦੀ ਕੀਤੀ ਗਈ ਚੈਕਿੰਗ ਸਾਹਿਬਜ਼ਾਦਾ ਅਜੀਤ...