ਲਖੀਮਪੁਰ ਕਤਲਕਾਂਡ
ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਕੀਤਾ ਗਿਆ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ,ਜਾਣੋ ਵਜ੍ਹਾ
ਚੰਡੀਗੜ੍ਹ,25 ਅਕਤੂੂਬਰ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਈ ਹਿੰਸਾ ਦੌਰਾਨ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਆਪਣੀਆਂ ਗੱਡੀਆਂ ਦੇ ਕਾਫਲੇ ਨਾਲ ਦਰੜ ਕੇ ਮਾਰਨ ਦੇ ਦੋਸ਼ ਵਿੱਚ ਪੁਲਿਸ ਰਿਮਾਂਡ ਤੇ ਭੇਜੇ ਗਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਡੇਂਗੂ ਅਤੇ ਬਲੱਡ ਸ਼ੂਗਰ ਵਧਣ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਜਿੱਥੇ ਸੀਨੀਅਰ ਡਾਕਟਰਾਂ ਦੀ ਟੀਮ ਵੱਲੋਂ ਉਸਦਾ ਚੈੱਕਅਪ ਕੀਤਾ ਗਿਆ ਹੈ।
ਦੱਸਣ ਯੋਗ ਇਹ ਹੋਵੇਗਾ ਕਿ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਕੁੱਲ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਅਸ਼ੀਸ਼ ਮਿਸ਼ਰਾ ਅਤੇ ਉਸਦੇ ਕਰੀਬੀ ਅੰਕਿਤ ਦਾਸ ਸਮੇਤ ਕੁੱਲ 13 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।