ਕੀਰਤਨੀ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ
ਚੰਡੀਗੜ੍ਹ, 11 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਾਵਨ ਵੇਈਂ ਕੰਢੇ ਸਥਾਪਿਤ ਮੁੱਖ ਪੰਡਾਲ ਵਿੱਚ ਸੋਮਵਾਰ ਨੂੰ ਹੋਏ ਕਵੀ ਦਰਬਾਰ ਵਿੱਚ ਕਵੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਬਾਬਾ ਨਾਨਕ ਨੂੰ ਆਪਣੀਆਂ ਰਚਨਾਵਾਂ ਰਾਹੀਂ ਅਕੀਦਤ ਦੇ ਫੁੱਲ ਭੇਟ ਕੀਤੇ ਗਏ। ਖਜ਼ਾਨਾ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਗੁਰਮੱਖੀ ਲਿਪੀ ਦੇ 41 ਅੱਖਰਾਂ ਦੀ ਤਰਜ਼ ‘ਤੇ ਕਵੀ ਦਰਬਾਰ ਵਿੱਚ ਆਪਣੀਆਂ ਰਚਨਾਵਾਂ ਪੜ੍ਹਨ ਲਈ ਚੁਣੇ ਗਏ ਖਿੱਤੇ ਦੇ 41 ਮੰਨੇ-ਪ੍ਰਮੰਨੇ ਕਵੀਆਂ ਨੂੰ ਮੁੱਖ ਪੰਡਾਲ ਵਿੱਚ ਪੁੱਜਣ ‘ਤੇ ਜੀ ਆਇਆਂ ਆਖਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਸਥਾਨਕ ਵਿਧਾਇਕ ਸ: ਨਵਤੇਜ ਸਿੰਘ ਚੀਮਾ ਨੇ ਵੀ ਗੁਰੂ ਦਰਬਾਰ ਵਿਚ ਹਾਜਰੀ ਭਰੀ। ਜਦਕਿ ਇਸ ਤ੍ਰੈਭਾਸ਼ੀ ਕਵੀ ਦਰਬਾਰ ਦਾ ਸੰਚਾਲਨ ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨੇ ਕੀਤਾ।
ਜਲੰਧਰ ਤੋਂ ਆਏ ਕਵੀ ਗੁਰਦੀਪ ਸਿੰਘ ਔਲਖ ਨੇ ਸਿੱਖੀ ਅਸੂਲਾਂ ਨੂੰ ਸਮਰਪਿਤ ਇਸ ਮਿਸਰੇ ਨਾਲ ਕਵੀ ਦਰਬਾਰ ਦੀ ਸ਼ੁਰੂਆਤ ਕੀਤੀ ਅਤੇ ਮੁੱਖ ਪੰਡਾਲ ਵਿੱਚ ਵਹੀਰਾਂ ਘੱਤ ਕੇ ਪੁੱਜੀ ਸੰਗਤ ਨੂੰ ਬਾਬਾ ਨਾਨਕ ਦੀਆਂ ਪ੍ਰੇਮ ਅਤੇ ਸਾਂਝੀਵਾਲਤਾ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਇਸ ਮਗਰੋਂ ਉਰਦੂ ਦੇ ਸ਼ਾਇਰ ਕਸ਼ਿਸ਼ ਹੁਸ਼ਿਆਰਪੁਰੀ ਨੇ ਆਪਣੀ ਰਚਨਾ ਨਾਲ ਹਾਜਰੀ ਭਰੀ