ਮੁੱਖ ਮੰਤਰੀ ਕੈਪਟਨ ਅਤੇ ਹਰੀਸ਼ ਰਾਵਤ ਦੀ ਮੀਟਿੰਗ ਖ਼ਤਮ
ਪੜ੍ਹੋ, ਕਿਸ ਮੁੱਦੇ ਤੇ ਹੋਈ ਵਿਚਾਰ-ਚਰਚਾ

ਚੰਡੀਗੜ੍ਹ 1 ਸਤੰਬਰ(ਵਿਸ਼ਵ ਵਾਰਤਾ) : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ਵਿੱਚ ਹੋ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਇਹ ਮੀਟਿੰਗ ਕਰੀਬ ਤਿੰਨ ਘੰਟੇ ਤੱਕ ਚੱਲੀ। ਇਸ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਮੰਤਰੀਆਂ ਦੀ ਨਾਰਾਜ਼ਗੀ ਦੱਸ ਦਿੱਤੀ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਨਾਲ 18 ਨੁਕਾਤੀ ਏਜੰਡੇ ਤੇ ਗੱਲਬਾਤ ਹੋਈ ਹੈ ਅਤੇ ਮੁੱਖ ਮੰਤਰੀ ਵੱਲੋਂ ਬਿਜਲੀ ਸਮਝੌਤਿਆਂ ਤੇ ਵੀ ਐਕਸ਼ਨ ਲਿਆ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਸਾਰੇ ਮਿਲ ਕੇ ਚੱਲਣਗੇ। ਹਰੀਸ਼ ਰਾਵਤ ਤੇ ਕੈਪਟਨ ਵਿਚਾਲੇ ਬੇਅਦਬੀ ਮਾਮਲੇ ਤੇ ਡਰੱਗ ਮਾਮਲੇ ਬੇਅਦਬੀ ਤੋਂ ਇਲਾਵਾ ਪੰਜਾਬ ਦੇ ਬਾਕੀ ਮੁੱਦਿਆਂ ਬਾਰੇ ਵਿਚਾਰ ਚਰਚਾ ਹੋਈ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ, ਕੀ ਹਰੀਸ਼ ਰਾਵਤ ਅਤੇ ਮੁੱਖ ਮੰਤਰੀ ਤੋਂ ਇਲਾਵਾ ਨਵਜੋਤ ਸਿੱਧੂ ਨਾਲ ਮੀਟਿੰਗ ਤੋਂ ਬਾਅਦ ਸਾਰੇ ਮਿਲ ਕੇ ਚੱਲਦੇ ਹਨ ਜਾਂ ਫਿਰ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ‘ਚ ਹੋਰ ਵਾਧਾ ਹੁੰਦਾ ਹੈ ?






















