ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾਰਤਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਮਾਤਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੀ ਪਤਨੀ ਦਵਿੰਦਰ ਕੌਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਦਵਿੰਦਰ ਕੌਰ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਦਵਿੰਦਰ ਕੌਰ ਬਹੁਤ ਮਿਲਣਸਾਰ ਸਨ। ਛੋਟੇ ਨੂੰ ਪਿਆਰ ਅਤੇ ਬਜ਼ੁਰਗਾਂ ਦੇ ਅਦਰ ਸਤਿਕਾਰ ਨਾਲ ਪੇਸ਼ ਆਉਂਦੇ ਸਨ । ਉਹ ਹਰ ਸਮੇਂ ਸਮਾਜਿਕ ਕੰਮਾਂ ਵਿਚ ਹਿੱਸਾ ਲੈਂਦੇ ਸਨ । ਦਵਿੰਦਰ ਕੌਰ ਦੀ ਮੌਤ ਤੋਂ ਬਾਅਦ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।