ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ


ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੌਰੇ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਵਰਨਣਯੋਗ ਹੈ ਕਿ ਬੀਤੇ ਦਿਨੀਂ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹਨਾਂ ਦੋਵੇਂ ਮੀਟਿੰਗਾਂ ਵਿੱਚ ਉਹਨਾਂ ਨੇ ਕਈ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਹਨ।






















