ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨੋ ਫਾਰਮਰ, ਨੋ ਫੂਡ’ ਦਾ ਲਗਾਇਆ ਬੈਜ
ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਕੀਤੀ ਹਿਮਾਇਤ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਿਮਾਇਤ ਵਿੱਚ ‘ਨੋ ਫਾਰਮਰ,ਨੋ ਫੂਡ’ ਦਾ ਬੈਜ ਲਗਾਇਆ। ਦੱਸ ਦਈਏ ਕਿ ਅੱਜ ਦੇ ਹੀ ਦਿਨ ਪਿਛਲੇ ਸਾਲ ਇਹ ਤਿੰਨ ਕਾਨੂੰਨ ਸੰਸਦ ਵਿੱਚ ਪਾਸ ਹੋਏ ਸਨ।