ਮੁੱਖ ਮੰਤਰੀ ਕੈਪਟਨ ਨਾਲ ਪੰਜਾਬ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੀਟਿੰਗ ਅੱਜ

ਚੰਡੀਗੜ੍ਹ, 24ਅਗਸਤ(ਵਿਸ਼ਵ ਵਾਰਤਾ):- ਪੰਜਾਬ ਵਿੱਚ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟਰੈਕ ਤੇ ਪਿਛਲੇ ਕਈ ਦੀਆਂ ਤੋਂ ਕਿਸਾਨਾਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਉਹਨਾਂ ਨੇ ਸੜਕ ਤੇ ਰੇਲਵੇ ਟਰੈਕ ਜਾਣ ਕੀਤੇ ਹੋਏ ਹਨ।ਕਿਸਾਨਾਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੜਕ ਤੇ ਹਨ, ਅੱਜ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਦੀ ਸ਼ਾਮ 3 ਵਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਗੰਨੇ ਦੀ ਖਰੀਦ ਨਵੀਂ ਦਰ ਦਾ ਐਲਾਨ ਕਰ ਸਕਦੇ ਹਨ।






















