ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਸਮਾਪਤ
ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਮਿਲਣੀ
ਦੇਖੋ,ਕਿਹੜੇ ਮੁੱਦਿਆਂ ਤੇ ਹੋਈ ਚਰਚਾ ਤੇ ਕੀ ਰਹੀ ਪ੍ਰਧਾਨ ਮੰਤਰੀ ਦੀ ਪ੍ਰਤੀਕਿਰਿਆ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਹਨਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ । ਇਸ ਦੌਰਾਨ ਚੰਨੀ ਨੇ ਦੱਸਿਆ ਕਿ ਇਹ ਸ਼ਿਸ਼ਟਾਚਾਰ ਭਰੀ ਮੁਲਾਕਾਤੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਤੌਰ ਤੇ ਤਿੰਨ ਮੁੱਦੇ ਪ੍ਰਧਾਨ ਮੰਤਰੀ ਸਾਹਮਣੇ ਉਠਾਏ ਗਏ ਹਨ। ਜਿਨਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਜੋ ਕਿ 10 ਦਿਨ ਅੱਗੇ ਪਾਈ ਗਈ ਹੈ, ਉਸਨੂੰ ਜਲਦ ਸ਼ੁਰੂ ਕਰਵਾਉਣ ਦੀ ਮੰਗ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਦਿਨੋਂ ਦਿਨ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨੇ ਉਹਨਾਂ ਦੀਆਂ ਮੰਗਾਂ ਉੱਤੇ ਜਲਦ ਤੋਂ ਜਲਦ ਵਿਚਾਰ ਕਰਕੇ ਉਹਨਾਂ ਦੇ ਹੱਲ ਕੱਢਣ ਦਾ ਵਿਸ਼ਵਾਸ਼ ਦਿਵਾਇਆ ਹੈ।