ਬੀਐਸਐਫ ਦਾ ਅਧਿਕਾਰ ਵਧਾਉਣ ਦੇ ਮੁੱਦੇ ਤੇ ਭਖ਼ੀ ਸਿਆਸਤ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਦੁਪਹਿਰ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਦੇਖੋ,ਕਿਹੜੀਆਂ ਪਾਰਟੀਆਂ ਹੋਣਗੀਆਂ ਮੀਟਿੰਗ ਵਿੱਚ ਸ਼ਾਮਿਲ ਤੇ ਕਿਹੜੀ ਪਾਰਟੀ ਨੇ ਕੀਤਾ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਪਹਿਰ 12 ਵਜੇ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਤੇ ਵਿਚਾਰ ਕਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੁਲਾਇਆ ਗਿਆ ਹੈ, ਪਰ ਭਾਜਪਾ ਪਾਰਟੀ ਨੇ ਅੱਜ ਸਵੇਰੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਅਸੀਂ ਇਸ ਮੀਟੰਗ ਦਾ ਪੂਰਨ ਤੌਰ ਤੇ ਬਾਈਕਾਟ ਕਰਦੇ ਹਾਂ । ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਕੇਂਦਰ ਵਿੱਚ ਵੀ ਭਾਜਪਾ ਦੀ ਹੀ ਸਰਕਾਰ ਹੈ,ਤੇ ਭਾਜਪਾ ਆਗੂਆਂ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ।






















