ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨਾਲ ਕਰਨਗੇ ਮੁਲਾਕਾਤ
ਕਈ ਅਹਿਮ ਮੁੱਦਿਆਂ ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜੈਪੁਰ ਦੇ ਦੌਰੇ ਤੇ ਜਾ ਰਹੇ ਹਨ। ਚੰਨੀ ਦੇ ਸਨਮਾਨ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਨਿਵਾਸ ‘ਤੇ ਦਾਅਵਤ ਦੀ ਮੇਜ਼ਬਾਨੀ ਕੀਤੀ ਹੈ। ਇਸ ਦਾਅਵਤ ਵਿੱਚ ਗਹਿਲੋਤ ਦੇ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਅਤੇ ਪ੍ਰਮੁੱਖ ਕਾਂਗਰਸੀ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਚੰਨੀ ਗਹਿਲੋਤ ਨਾਲ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ। ਜਾਣਕਾਰੀ ਹੈ ਕਿ ਚਰਨਜੀਤ ਸਿੰਘ ਚੰਨੀ 11 ਵਜੇ ਜੈਪੁਰ ਪਹੁੰਚਣਗੇ।