ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਅਹਿਮ ਮੁਲਾਕਾਤ
ਕਈ ਅਹਿਮ ਮਸਲਿਆਂ ਤੇ ਹੋਵੇਗੀ ਵਿਚਾਰ-ਚਰਚਾ
ਲਖੀਮਪੁਰ ਹਿੰਸਕ ਘਟਨਾ ਦਾ ਵੀ ਉਠਾਉਣਗੇ ਮੁੱਦਾ

ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੀਟਿੰਗ ਹੈ, ਜਦੋਂ ਕਿ ਉਹ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਮੁਲਾਕਾਤ ਦੇ ਦੌਰਾਨ ਮੁੱਖ ਮੰਤਰੀ ਚੰਨੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਦਾ ਮੁੱਦਾ ਵੀ ਉਠਾਣਗੇ। ਇਸ ਤੋਂ ਇਲਾਵਾ ਲਖੀਮਪੁਰ ਵਿਖੇ ਵਾਪਰੀ ਹਿੰਸਕ ਘਟਨਾ ਦਾ ਵੀ ਮੁੱਦਾ ਉਠਾਣਗੇ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋਈ ਹੈ।






















