ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
ਲਾਂਘਾ ਖੁੱਲ੍ਹਵਾਉਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਨਾਂ ਨੂੰ ਲਿਖ ਚੁੱਕੇ ਹਨ ਚਿੱਠੀਆਂ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਤੋਂ ਕਰਤਾਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੂਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਉਹਨਾਂ ਨੇ ਇਸ ਵਿੱਚ ਉਹ ਚਿੱਠੀਆਂ ਵੀ ਸਾਂਝੀਆਂ ਕੀਤੀਆਂ ਜੋ ਉਹ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖ ਚੁੱਕੇ ਹਨ।
https://twitter.com/CHARANJITCHANNI/status/1458013507492876302?s=20
























