ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਤੋਂ ਦਿੱਲੀ ਲਈ ਹੋਏ ਰਵਾਨਾ
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਕਰ ਸਕਦੇ ਹਨ ਮੁਲਾਕਾਤ

ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ ਲਈ ਰਵਾਨਾ ਹੋ ਗਏ। ਇਸ ਦੌਰਾਨ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਵਾਉਣ ਦੀ ਅਪੀਲ ਕਰ ਸਕਦੇ ਹਨ। ਦੱਸ ਦਈਏ ਕਿ ਪਹਿਲਾਂ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਹੋਣੀ ਸੀ,ਪਰ ਬੀਤੇ ਕੱਲ੍ਹ ਦੇਰ ਸ਼ਾਮ ਕੇਂਦਰ ਨੇ ਨੋਟਿਸ ਜਾਰੀ ਕਰਦਿਆਂ ਐਲਾਨ ਕੀਤਾ ਸੀ ਕਿ ਮੌਸਮ ਦੀ ਗੜਬੜੀ ਕਾਰਨ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਹਾਈਕਮਾਨ ਨਾਲ ਚਰਚਾ ਕਰ ਸਕਦੇ ਹਨ, ਇਸ ਦੌਰਾਨ ਮੁੱਖ ਮੰਤਰੀ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰੰ ਉਹਨਾਂ ਦੀ ਰਿਹਾਇਸ਼ ਤੇ ਜਾ ਕੇ ਮਿਲ ਸਕਦੇ ਹਨ।






















