ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਦੀ ਮੀਟਿੰਗ ਜਾਰੀ
ਥੋੜ੍ਹੀ ਦੇਰ ਪਹਿਲਾਂ ਹੀ ਚੰਨੀ ਸਰਕਾਰ ਤੇ ਚੁੱਕੇ ਸਨ ਸਵਾਲ
ਬੈਠਕ ਵਿੱਚ ਪਰਗਟ ਸਿੰਘ ਅਤੇ ਹਰੀਸ਼ ਚੌਧਰੀ ਵੀ ਸ਼ਾਮਿਲ

ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਥੋੜ੍ਹੀ ਦੇਰ ਪਹਿਲਾਂ ਹੀ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਬੇਅਦਬੀ ਅਤੇ ਨਸ਼ੇ ਦੇ ਮੁੱਦਿਆਂ ਵਿੱਚ ਕਾਰਗੁਜਾਰੀ ਨੂੰ ਲੈ ਕੇ ਸਵਾਲ ਚੁੱਕੇ ਸਨ। ਪਰ, ਹੁਣ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਰਾਜਭਵਨ ਦੇ ਗੈਸਟ ਹਾਉਸ ਵਿੱਚ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਦੇ ਹਾਜਰ ਹੋਣ ਦੀਆਂ ਵੀ ਖਬਰਾਂ ਹਨ।






















