ਮੁੱਖ ਮੰਤਰੀ ਚੰਨੀ ਅੱਜ ਜਾਣਗੇ ਦਿੱਲੀ
ਝੋਨੇ ਦੀ ਖ਼ਰੀਦ ਬਾਰੇ ਕੇਂਦਰੀ ਮੰਤਰੀ ਜਾਂ ਕਿਸੇ ਅਧਿਕਾਰੀ ਨਾਲ ਕਰ ਸਕਦੇ ਹਨ ਮੁਲਾਕਾਤ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ 12ਵਜੇ ਦਿੱਲੀ ਲਈ ਰਵਾਨਾ ਹੋਣਗੇ। ਇਹ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਕੀਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁਲਾਕਾਤ ਕਰ ਸਕਦੇ ਹਨ।























