ਮੁੱਖ ਮੰਤਰੀ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਪਹੁੰਚੇ ਦਿੱਲੀ
ਸੀਨੀਅਰ ਕਾਂਗਰਸੀ ਆਗੂਆਂ ਨਾਲ ਕਰਨਗੇ ਮੁਲਾਕਾਤ
ਪੜ੍ਹੋ, ਕਿਹਨਾਂ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ
ਚੰਡੀਗੜ੍ਹ, 22ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਨਾਲ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ ਹਨ। ਉਹ ਉਥੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹਨਾਂ ਲੀਡਰਾਂ ਨਾਲ ਮੰਥਨ ਕਰ ਸਕਦੇ ਹਨ। ਜਿਸ ਵਿੱਚ ਪਾਰਟੀ ਅਤੇ ਸਰਕਾਰ ਵਿਚਾਲੇ ਤਾਲਮੇਲ ਬਣਾ ਕੇ ਚੱਲਣ ਤੇ ਵਿਚਾਰ-ਚਰਚਾ ਹੋ ਸਕਦੀ ਹੈ।























