ਮੁੱਖ ਮੰਤਰੀ ਚੰਨੀ ਤੋਂ ਬਾਅਦ ਇਕ ਹੋਰ ਮੰਤਰੀ ਨੇ ਵੀ ਸਹੁੰ ਚੁੱਕ ਕੇ ਬਣਾਇਆ ਇਤਿਹਾਸ
ਪੜ੍ਹੋ, ਕੌਣ ਹੈ ਉਹ ਮੰਤਰੀ
ਚੰਡੀਗੜ੍ਹ, 26ਸਤੰਬਰ(ਨਵਜੋਤ ਕੌਰ ਪਨੂੰਆਂ)ਪੰਜਾਬ ਵਿੱਚ ਬਣੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਅੱਜ 15 ਮੰਤਰੀਆਂ ਨੇ ਮਾਂ ਬੋਲੀ ਪੰਜਾਬੀ ਵਿੱਚ ਸਹੁੰ ਚੁੱਕ ਕੇ ਜਿਥੇ ਇਤਿਹਾਸ ਸਿਰਜਿਆ ਹੈ, ਉਥੇ ਇਕ ਹੋਰ ਨਵਾਂ ਇਤਿਹਾਸ ਵੀ ਇਸ ਮੰਤਰੀ ਮੰਡਲ ਨਾਲ ਜੁੜ ਗਿਆ ਹੈ। ਜਦੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪਰਿਵਾਰ ਦੀ ਤੀਜੀ ਪੀੜ੍ਹੀ ਦੇ ਨੌਜਵਾਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਤੋਂ ਪਹਿਲਾਂ ਕੋਟਲੀ ਦੇ ਦਾਦਾ ਪੰਜਾਬ ਦੇ ਮੁੱਖ ਮੰਤਰੀ ਜਦੋਂ ਕਿ ਉਹਨਾਂ ਦੇ ਪਿਤਾ ਤੇਜ਼ਪ੍ਰਕਾਸ਼ ਸਿੰਘ ਕੋਟਲੀ ਕੈਬਨਿਟ ਮੰਤਰੀ ਰਹੇ ਹਨ। ਇਥੇ ਵਰਨਣਯੋਗ ਗੱਲ ਹੈ ਕਿ ਚੰਨੀ ਸਰਕਾਰ ਦੇ ਜ਼ਿਆਦਾਤਰ ਮੰਤਰੀ ਖੁਦ ਮੁੱਖ ਮੰਤਰੀ ਸਮੇਤ ਪਹਿਲੀ ਪੀੜ੍ਹੀ ਵਿੱਚ ਹੀ ਕੈਬਨਿਟ ਮੰਤਰੀ ਬਣੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਿਸ ਦਿਨ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਉਹ ਅਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੇ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਬਣ ਗਏ ਸਨ। ਜਦੋਂ ਕਿ ਡਿਪਟੀ ਮੁੱਖ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ , ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਰਣਦੀਪ ਸਿੰਘ ਨਾਭਾ ਆਪਣੇ ਪਰਿਵਾਰ ਵਿੱਚੋਂ ਦੂਜੀ ਪੀੜ੍ਹੀ ਦੇ ਮੰਤਰੀ ਹਨ।























