ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦਾ ਮਾਮਲਾ
ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਸ਼ੁਰੂ
ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ

ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਆਗੂ ਪਹੁੰਚ ਗਏ ਹਨ। 
ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਇਸ ਮੀਟਿੰਗ ਦਾ ਪੂਰਨ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚ ਚੁੱਕੇ ਹਨ।ਉਹਨਾਂ ਤੋਂ ਇਲਾਵਾ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦੋਨੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹਨ।






















