ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਥੋੜ੍ਹੀ ਦੇਰ ਵਿੱਚ ਹੋਵੇਗੀ ਪੇਸ਼ੀ
ਪੜ੍ਹੋ,ਕਿਹੜੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ ਅਤੇ ਕੀ ਕਿਹਾ ਮੁੱਖ ਮੰਤਰੀ ਚੰਨੀ ਨੇ ਈਡੀ ਦੀ ਕਾਰਵਾਈ ਬਾਰੇ
ਚੰਡੀਗੜ੍ਹ,4 ਫਰਵਰੀ(ਵਿਸ਼ਵ ਵਾਰਤਾ)-ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਥੋੜ੍ਹੀ ਦੇਰ ਵਿੱਚ ਹੀ ਜਲੰਧਰ ਦੀ ਥੋੜ੍ਹੀ ਦੇਰ ਬਾਅਦ ਜਲੰਧਰ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਘਰ ਤੋਂ ਲਗਭਗ 8 ਕਰੋੜ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਸੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੂੰ ਜਦੋਂ ਉਹਨਾਂ ਦੇ ਭਾਣਜੇ ਦੀ ਗ੍ਰਿਫਤਾਰੀ ਬਾਰੇ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ,ਜਿਸਤੇ ਉਹਨਾਂ ਨੂੰ ਕੋਈ ਆਪੱਤੀ ਨਹੀਂ ਹੈ।