ਮੁੱਖ ਮੰਤਰੀ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਜਿੱਤ ਪ੍ਰਾਪਤ ਕਰਨ ਦਾ ਕੀਤਾ ਦਾਅਵਾ
ਪੜ੍ਹੋ,ਕੇਜਰੀਵਾਲ ਨੂੰ ਦਿੱਤੀ ਕਿਹੜੀ ਵੱਡੀ ਚੁਣੌਤੀ
ਚੰਡੀਗੜ੍ਹ,21 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਮਤਦਾਨ ਪੂਰਾ ਹੋ ਚੁੱਕਾ ਹੈ। ਸਾਰੀਆਂ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਪੂਰਾ ਜੋਰ ਲਗਾਇਆ ਹੋਇਆ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਮੈਦਾਨ ਵਿੱਚ ਉੱਤਰੇ ਸਨ,ਨੇ ਦੋਵਾਂ ਸੀਟਾਂ ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਾਅਵੇ ਕਿ ਚੰਨੀ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ ਨੂੰ ਵੀ ਚੁਣੌਤੀ ਦਿੱਤੀ ਹੈ। ਉਹਨਾਂ ਕਿਹਾ ਕਿ ਮੈਂ ਲਿਖ ਕੇ ਦੇ ਸਕਦਾ ਹਾਂ ਕਿ ਮੈਂ ਦੋਵੇਂ ਸੀਟਾਂ ਜਿੱਤਾਂਗਾ ਕਿ ਕੇਜਰੀਵਾਲ ਲਿਖ ਕੇ ਦੇਣਗੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਆਸਵੰਦ ਹਨ ਕਿ ਪੰਜਾਬ ਵਿੱਚ ਇਕ ਵਾਰ ਮੁੜ ਤੋਂ ਕਾਂਗਰਸ ਦੀ ਸਰਕਾਰ ਬਣੇਗੀ।