ਮੁੱਖ ਮੰਤਰੀ ਚੰਨੀ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ
ਪੜ੍ਹੋ, ਕੀ ਕੀਤਾ ਟਵੀਟ
ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ, ਜਿਨ੍ਹਾਂ ਦੀ ਮੰਗਲਵਾਰ ਨੂੰ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇ ਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।

ਇੱਕ ਟਵੀਟ ਵਿੱਚ,ਮੁੱਖ ਮੰਤਰੀ ਚੰਨੀ ਨੇ ਕਿਹਾ;
ਪ੍ਰਸਿੱਧ ਅਭਿਨੇਤਾ ਅਤੇ ਸਮਾਜਿਕ ਕਾਰਕੁਨ, #DeepSidhu ਦੇ ਮੰਦਭਾਗੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।
Deeply saddened to learn about the unfortunate demise of renowned actor and social activist, #DeepSidhu. My thoughts and prayers are with the bereaved family and fans.
— Charanjit Singh Channi (@CHARANJITCHANNI) February 15, 2022






















