ਮੁੱਖ ਮੰਤਰੀ ਚੰਨੀ ਨੇ ਸੱਦੀ ਪ੍ਰੈੱਸ ਕਾਨਫਰੰਸ
ਕਰ ਸਕਦੇ ਹਨ ਵੱਡਾ ਐਲਾਨ
ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 4 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਸੱਦ ਲਈ ਹੈ। ਇੱਥੇ ਜਿਕਰ ਕਰਨਾ ਇਹ ਬਣਦਾ ਹੈ ਕਿ ਅੱਜ ਸਵੇਰੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸਵੇਰ ਤੋਂ ਹੀ ਵੱਖ ਵੱਖ ਵਿਰੋਧੀ ਨੇਤਾਵਾਂ ਵੱਲੋਂ ਬਿਆਨ ਆ ਰਹੇ ਹਨ । ਮੁੱਖ ਮੰਤਰੀ ਚੰਨੀ ਵੱਲੋਂ ਸੱਦੀ ਇਸ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਸਰਕਾਰ ਵੱਲੋਂ ਕਿਸੇ ਵੱਡੇ ਐਲਾਨ ਦੀ ਉਮੀਦ ਕਰਨਾ ਬਣਦਾ ਹੀ ਹੈ। ਮੁੱਖ ਮੰਤਰੀ ਚੰਨੀ ਨੇ ਦੋ ਦਿਨ ਪਹਿਲਾਂ ਹੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਕੇ ਉਹਨਾਂ ਦੇ 18 ਨੁਕਾਤੀ ਏਜੰਡੇ ਵਿੱਚੋਂ ਕਰਜਾ ਮਾਫੀ ਨੂੰ ਛੱਡ ਕੇ ਬਾਕੀ ਸਭ ਮੰਗਾਂ ਨੂੰ ਮਨਜ਼ੂਰ ਕਰ ਲਿਆ ਸੀ। ਮੁੱਖ ਮੰਤਰੀ ਇਸ ਦੇ ਸੰਬੰਧ ਵਿੱਚ ਵੀ ਕੋਈ ਵੱਡਾ ਐਲਾਨ ਕਰ ਸਕਦੇ ਹਨ।






















