ਮੁੱਖ ਮੰਤਰੀ ਚੰਨੀ ਵੱਲੋਂ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ
ਸਾਰੇ ਪੰਜਾਬ ਵਿੱਚ ਕਰਤਾਰਪੁਰ ਸਾਹਿਬ ਲਈ ਫ੍ਰੀ ਬੱਸਾਂ ਚਲਾਉਣ ਦਾ ਕੀਤਾ ਐਲਾਨ
ਸਰਹੱਦ ਤੇ ਵਪਾਰਕ ਕਾਰਵਾਈ ਸ਼ੁਰੂ ਕਰਨ ਦੀ ਕੇਂਦਰ ਨੂੰ ਕੀਤੀ ਅਪੀਲ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਲਾਂਘੇ ਤੱਕ ਪੰਜਾਬ ਸਰਕਾਰ ਵੱਲੋਂ ਸਾਰੇ ਪੰਜਾਬ ਲਈ ਫ੍ਰੀ ਬੱਸਾਂ ਚਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਰਹੱਦ ਦੇ ਨਾਲ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰਕ ਸੰਬੰਧ ਵਧਾਉਣ ਲਈ ਕੇਂਦਰ ਨੂੰ ਅਪੀਲ ਕੀਤੀ।






















