ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫਰੰਸ
ਕੇਂਦਰ ਸਰਕਾਰ ਵਿਰੁੱਧ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ
ਕੇਂਦਰ ਪੰਜਾਬ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ-ਸਿੱਧੂ
ਮੁੱਖ ਮੰਤਰੀ ਚੰਨੀ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਸੱਦ ਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ
ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਸੱਦੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਮੁੱਖ ਮੰਤਰੀ ਚੰਨੀ ਨੇ ਮੀਟਿੰਗ ਵਿੱਚ ਸ਼ਾਮਿਲ ਹੋਈਆਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਨੋਟੀਫਿਕੇਸ਼ਨ ਜਿਸ ਰਾਹੀਂ ਪੰਜਾਬ ਵਿੱਚ ਬੀਐਸਐ ਦੇ ਅਧਿਕਾਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਨੂੰ ਵਾਪਸ ਲੈਣ ਲਈ ਸਾਰੀਆਂ ਪਾਰਟੀਆਂ ਵੱਲੋਂ ਮਤਾ ਪਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਐਲਾਨ ਕੀਤੀ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਉਹ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾਉਣਗੇ ਅਤੇ ਕੇਂਦਰ ਦੇ ਇਸ ਫੈਸਲੇ ਵਿਰੁੱਧ ਮਤਾ ਪਾਉਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸ਼ੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਰੱਦ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਨਵਜੋਤ ਸਿੱਧੂ ਨੇ ਵੀ ਕਿਹਾ ਕਿ ਕੇੇੇਂਦਰ ਸਰਕਾਰ ਪੰਜਾਬ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਅਤੇ ਉਹ ਪੰਜਾਬ ਵਿੱਚ ਬੈਕਡੋਰ ਐਂਟਰੀ ਲਈ ਅਜਿਹੇ ਹੱੱਥਕੰਡੇ ਅਪਣਾ ਰਹੀ ਹੈ।






















