ਮੁੱਖ ਮੰਤਰੀ ਤੇ ਪਰਨੀਤ ਕੌਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ ਦਾ ਤੋਹਫ਼ਾ
-ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੀ 24 ਘੰਟੇ ਸਪਲਾਈ ਲਈ 323 ਕਰੋੜ ਰੁਪਏ ਦਾ ਟੈਂਡਰ ਜਾਰੀ
-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
-ਮੇਅਰ ਨੇ ਕੀਤਾ ਮੁੱਖ ਮੰਤਰੀ ਤੇ ਪਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ
-ਸ਼ੁੱਧ ਪਾਣੀ ਦੀ ਪੂਰਤੀ ਮਿਲਣ ਕਰਕੇ ਸ਼ਹਿਰ ਵਾਸੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣਗੇ-ਮੇਅਰ ਬਿੱਟੂ
-ਸ਼ੁੱਧ ਤੇ ਸਾਫ਼ ਪਾਣੀ ਦੀ ਪੂਰਤੀ ਲਈ ਲੱਗੇਗਾ ਜਲ ਸ਼ੁੱਧੀਕਰਨ ਪਲਾਂਟ ਤੇ ਜਲ ਭੰਡਾਰਨ ਲਈ ਬਣਨਗੀਆਂ ਟੈਂਕੀਆਂ
ਪਟਿਆਲਾ, 26 ਅਕਤੂਬਰ:
ਪਟਿਆਲਾ ਵਾਸੀਆਂ ਨੂੰ ਦਰਪੇਸ਼ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਦਾ ਆਪਣਾ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਨਿਵਾਸੀਆਂ ਨੂੂੰ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਦੇ ਬਹੁ ਕਰੋੜੀ ਪ੍ਰਾਜੈਕਟ ਦੇ ਰੂਪ ‘ਚ ਦਿਵਾਲੀ ਦਾ ਤੋਹਫ਼ਾ ਦਿੱਤਾ ਹੈ।
ਸ਼ਹਿਰ ਦੀ 5 ਲੱਖ ਦੇ ਲਗਪਗ ਆਬਾਦੀ ਨੂੰ ਨਿਰਵਿਘਨ ਤੇ 24 ਘੰਟੇ ਪੀਣ ਵਾਲੇ ਸਾਫ਼ ਅਤੇ ਸ਼ੁੱਧ ਪਾਣੀ ਦੀ ਪੂਰਤੀ ਲਈ ਕਰੀਬ 650 ਕਰੋੜ ਰੁਪਏ ਦੇ ਇਸ ਅਹਿਮ ਅਤੇ ਮਹੱਤਵਪੂਰਨ ਪ੍ਰਾਜੈਕਟ ਦੇ ਪਹਿਲੇ ਗੇੜ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ 323 ਕਰੋੜ ਰੁਪਏ ਦਾ ਬਕਾਇਦਾ ਟੈਂਡਰ ਵੀ ਜਾਰੀ ਕਰ ਦਿੱਤਾ ਹੈ। ਜਿਸ ਅਧੀਨ ਜਲ ਸ਼ੁੱਧੀਕਰਨ ਪਲਾਂਟ, ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਈਆਂ ਜਾਣਗੀਆਂ। ਜਦੋਂਕਿ ਦੂਜੇ ਗੇੜ ਤਹਿਤ ਬਾਕੀ ਦੇ ਰਹਿੰਦੇ ਕੰਮ ਨਿਪਟਾਏ ਜਾਣਗੇ। ਵਿਭਾਗ ਨੇ ਇਸ ਟੈਂਡਰ ਦੀ ਅਲਾਟਮੈਂਟ ਮਗਰੋਂ ਪ੍ਰਾਜੈਕਟ ਦੇ ਕੰਮ ਦੀ ਤੁਰੰਤ ਸ਼ੁਰੂਆਤ ਕਰਕੇ ਇਸ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਨਿਪਟਾਉਣ ਦਾ ਅਹਿਦ ਲਿਆ ਹੈ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਸ਼ਹਿਰ ਨਿਵਾਸੀਆਂ ਨੂੰ ਦਿਵਾਲੀ ਦੇ ਇਸ ਅਹਿਮ ਪ੍ਰਾਜੈਕਟ ਦੇ ਤੋਹਫ਼ੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੁਣ ਸ਼ਹਿਰ ਨਿਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਦੀ ਪੂਰਤੀ 24 ਘੰਟੇ ਹੋਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਹੀਂ ਹੋਵੇਗੀ।
ਇਸੇ ਦੌਰਾਨ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਦੌਰਾਨ ਪਟਿਆਲਾ ਨੂੰ ਅੱਖੋਂ ਪਰੋਖੇ ਕਰਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਪਰੰਤੂ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪਰਨੀਤ ਕੌਰ ਨੇ ਵਿਤਕਰੇ ਦੀ ਰਾਜਨੀਤੀ ਤੋਂ ਉਪਰ ਉਠਕੇ ਸ਼ਹਿਰ ਦਾ ਸਮੁੱਚਾ ਵਿਕਾਸ ਆਪਣੇ ਹੱਥਾਂ ਵਿੱਚ ਲਿਆ, ਜਿਸ ਦਾ ਲਾਭ ਹਰ ਨਾਗਰਿਕ ਨੂੰ ਪਹੁੰਚ ਰਿਹਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਪਹਾੜਾਂ ਦੇ ਸ਼ੁੱਧ ਪੀਣ ਵਾਲੇ ਪਾਣੀ ਦੀ ਨਹਿਰੀ ਸਪਲਾਈ ਨਿਰਵਿਘਨ ਮਿਲਣ ਕਰਕੇ ਸ਼ਹਿਰ ਵਾਸੀ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਦੂਰ ਰਹਿਣਗੇ।
ਨੰ: ਲਸਪ (ਪ੍ਰੈ.ਰੀ.)-2019/1008
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...