ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤੇ ਕਾਇਮ ਮਾਨ ਸਰਕਾਰ
ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ
ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੀ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ – ਵਿੱਤ ਮੰਤਰੀ ਹਰਪਾਲ ਚੀਮਾ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਸਮੇਂ-ਸਮੇਂ ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੂਰੀ ਸਰਕਾਰ ਵੱਲੋਂ ਇਸ ਸੰਬੰਧ ਵਿੱਚ ਵੱਡੇ ਅਤੇ ਅਹਿਮ ਫੈਸਲੇ ਲਏ ਗਏ ਹਨ। ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਫਸਰਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪਿਛਲੇ ਕਈ ਦਿਨਾਂ ਤੋਂ ਸਮੂਹਿਕ ਛੁੱਟੀ ਤੇ ਚੱਲ ਰਹੇ ਪੀਸੀਐਸ ਅਧਿਕਾਰੀਆਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਸਖ਼ਤੀ ਵਰਤਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ 2 ਵਜੇ ਤਕ ਡਿਊਟੀ ਜੁਆਇਨ ਕਰਨ । ਇਸ ਦੇ ਨਾਲ ਹੀ ਸੀਐੱਮ ਮਾਨ ਨੇ ਇਸ ਹੜਤਾਲ ਨੂੰ ਬਲੈਕਮੇਲਿੰਗ ਵਰਗਾ ਦੱਸਿਆ ਹੈ। ਹੜਤਾਲ ਦੇ ਸਮੇਂ ਇਨ੍ਹਾਂ ਅਫ਼ਸਰਾਂ ਨੂੰ ਗੈਰ ਹਾਜ਼ਰ ਹੀ ਮੰਨਿਆ ਜਾਵੇਗਾ। ਉਹਨਾਂ ਨਾਲ ਹੀ ਟਵੀਟ ਕਰਦਿਆਂ ਕਿਹਾ ਕਿ ”ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।”
ਸੀਐਮ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੀ ਪੱਤਰ ਜਾਰੀ ਕਰਦਿਆਂ ਇਸ ਹੜਤਾਲ ਨੂੰ ਗੈਰਕਾਨੂੰਨੀ ਦੱਸਿਆ ਹੈ। ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਹੜਤਾਲ ‘ਤੇ ਗਏ ਅਧਿਕਾਰੀ ਦੁਪਹਿਰ 2 ਵਜੇ ਤੱਕ ਵਾਪਸ ਨਹੀਂ ਆਉਂਦੇ ਤਾਂ ਇਹ ਸਮਾਂ ਬ੍ਰੇਕ ਇਨ ਸਰਵਿਸ ਮੰਨਿਆ ਜਾਵੇਗਾ। ਇਸਦਾ ਸਿੱਧਾ ਅਸਰ ਅਧਿਕਾਰੀਆਂ ਦੀ ਪੈਨਸ਼ਨ, ਪ੍ਰੋਮੋਸ਼ਨ ਅਤੇ ਇਨਕਰੀਮੈਂਟ ਤੇ ਹੋਵੇਗਾ।
ਇਹਨਾਂ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਤੋਂ ਇਹ ਸਾਫ ਕਰ ਦਿੱਤਾ ਹੈ ਕਿ ਉਹਨਾਂ ਦੀ ਸਰਕਾਰ ਕਿਸੇ ਵੀ ਹਾਲ ਅਤੇ ਸੂਰਤ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ।
ਦੱਸ ਦਈਏ ਕਿ ਲੁਧਿਆਣਾ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਦੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਮਵਾਰ ਸਵੇਰੇ ਸੂਬੇ ਦੇ ਸਮੁੱਚੇ ਪੀਸੀਐਸ ਅਧਿਕਾਰ ਇੱਕ ਹਫ਼ਤੇ ਦੀ ਛੁੱਟੀ ’ਤੇ ਚਲੇ ਗਏ ਸਨ। ਇਸ ਦੇ ਨਾਲ ਹੀ ਆਈਏਐਸ ਅਧਿਕਾਰੀਆਂ ਦੀ ਐਸੋਸੀਏਸ਼ਨ ਵੀ ਇੱਕ ਹੋਰ ਆਈਏਐਸ ਅਧਿਕਾਰੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਨਾਰਾਜ਼ ਹੈ। ਇਸ ਸੰਬੰਧ ਵਿੱਚ ਉਹਨਾਂ ਵੱਲੋਂ ਚੀਫ ਸੈਕਟਰੀ ਨਾਲ ਮੀਟਿੰਗ ਵੀ ਕੀਤੀ ਗਈ ਸੀ।
ਜਿਕਰਯੋਗ ਹੈ ਕਿ ਸਰਕਾਰ ਬਣਨ ਤੋਂ ਮਹਿਜ਼ ਕੁੱਝ ਮਹੀਨੇ ਬਾਅਦ ਹੀ ਮਾਨ ਸਰਕਾਰ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਵਿਜੇ ਸਿੰਗਲਾ ਨੂੰ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਕੈਬਨਿਟ ਵਿੱਚੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਚਾਰ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਲ ਨਾਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ, ਆਈਏਐਸ ਅਧਿਕਾਰੀ ਸੰਜੇ ਪੋਪਲੀ , ਏਆਈਜੀ ਅਸ਼ੀਸ਼ ਕਪੂਰ ਵਰਗੇ ਵੱਡੇ ਚਿਹਰਿਆਂ ਖਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ।
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਕੈਬਨਿਟ ਦੇ ਨਾਲ ਨਾਲ ਸਾਰੇ ਵਿਧਾਇਕਾਂ ਦਾ ਵੀ ਪੂਰਾ ਸਾਥ ਮਿਲ ਰਿਹਾ ਹੈ। ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਹੀ ਦੇਸ਼ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਉੱਠੀ ਮੁਹਿੰਮ ਵਿੱਚੋਂ ਹੋਇਆ ਹੈ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੀ ਉਹਨਾਂ ਦਾ ਮੱਖ ਏਜੰਡਾ ਹੈ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
Brilliant Decision by our CM @BhagwantMann Sahib. #Honest Govt. #Honest Politics pic.twitter.com/nD3EU5vm2K
— MLA Jeevan Jyot Kaur. (@jeevanjyot20) January 11, 2023
https://twitter.com/AAPPunjab/status/1613042079298650113?s=20&t=JpLNqg__0DZUqcm7rAoCmg