ਮੁੱਖ ਮੰਤਰੀ ਦੀ ਸਖ਼ਤੀ ਤੋਂ ਬਾਅਦ ਪੀਸੀਐਸ ਅਧਿਕਾਰੀਆਂ ਨੇ ਵਾਪਸ ਲਈ ਹੜਤਾਲ
ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਨੇ ਪੀਸੀਐਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ ਐਲਾਨ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਆਪਣੀ ਜਿੱਦ ਛੱਡ ਕੇ ਮੁੜ ਤੋਂ ਡਿਊਟੀ ਤੇ ਪਰਤਨ ਲਈ ਕੱਢੀ ਚੇਤਾਵਨੀ ਵਾਲੀ ਚਿੱਠੀ ਤੋਂ ਬਾਅਦ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਭਾਰੀ ਹਲਚਲ ਰਹੀ। ਪੀਸੀਐਸ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਵੇਣੂੰ ਪ੍ਰਸਾਦ ਨੇ ਦੱਸਿਆ ਕਿ ਪੀਸੀਐਸ ਅਧਿਕਾਰੀਆਂ ਨੇ ਹੜਤਾਲ ਨੂੰ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਧਿਕਾਰੀ ਥੋੜ੍ਹੀ ਦੇਰ ਵਿੱਚ ਹੀ ਵਾਪਸ ਕੰਮ ਤੇ ਪਰਤ ਜਾਣਗੇ।