ਮੁੱਖ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਸਿਵਲ ਸਕੱਤਰੇਤ ਵਿੱਚ ਮੀਟਿੰਗਾਂ ਦਾ ਦੌਰ ਜਾਰੀ
ਵਿਜੀਲੈਂਸ ਚੀਫ ਨੇ ਮੁੱਖ ਸਕੱਤਰ ਵੀਕੇ ਜੰਜੂਆਂ ਅਤੇ ਪ੍ਰਿੰਸੀਪਲ ਸਕੱਤਰ ਵੇਣੂੰ ਪ੍ਰਸਾਦ ਨਾਲ ਕੀਤੀ ਮੀਟਿੰਗ
ਪੀਸੀਐਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵਿਚਾਲੇ ਮੀਟਿੰਗ ਜਾਰੀ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਆਪਣੀ ਜਿੱਦ ਛੱਡ ਕੇ ਮੁੜ ਤੋਂ ਡਿਊਟੀ ਤੇ ਪਰਤਨ ਲਈ ਕੱਢੀ ਚੇਤਾਵਨੀ ਵਾਲੀ ਚਿੱਠੀ ਤੋਂ ਬਾਅਦ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਭਾਰੀ ਹਲਚਲ ਹੈ ਅਤੇ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। । ਸਕੱਤਰੇਤ ਵਿੱਚ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਵਿਜੀਲੈਂਸ ਬਿਊਰੋ ਦੇ ਚੀਫ਼ ਵਰਿੰਦਰ ਕੁਮਾਰ ਨਾਲ ਲੰਬੀ ਚੌੜੀ ਮੀਟਿੰਗ ਕੀਤੀ। ਇਸਤੋਂ ਬਾਅਦ ਵਿਜੀਲੈਂਸ ਚੀਫ ਵੱਲੋਂ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੇਣੂੰ ਪ੍ਰਸਾਦ ਨਾਲ ਵੀ ਮੀਟਿੰਗ ਕੀਤੀ ਗਈ ਹੈ। ਉਧਰ ਪੀਸੀਐਸ ਅਧਿਕਾਰੀਆਂ ਦੀ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਰਵੀ ਭਗਤ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਤੇ ਚੱਲ ਰਹੇ ਪੀਸੀਐਸ ਅਧਿਕਾਰੀਆਂ ਨੂੰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਮਹਿਜ਼ ਥੋੜ੍ਹਾ ਸਮਾਂ ਹੀ ਰਹਿ ਚੁੱਕਾ ਹੈ ਅਜੇ ਤੱਕ ਡਿਊਟੀ ਜੁਆਇਨ ਕਰਨ ਬਾਰੇ ਪੀਸੀਐਸ ਅਧਿਕਾਰੀਆਂ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।