ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਡੀਜੀਪੀ ਪੰਜਾਬ ਨੇ ਦਿੱਤਾ ਸਪੱਸ਼ਟੀਕਰਨ
ਪੜ੍ਹੋ ਕੀ ਕਿਹਾ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਗੈਂਗਵਾਰ ਬਾਰੇ!
ਚੰਡੀਗੜ੍ਹ,3 ਮਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਗਏ ਆਪਣੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਸਪੱਸ਼ਟੀਕਰਨ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਮੈਂ ਕਦੇ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ । ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ।