ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਨੈਸ਼ਨਲ ਹਾਈਵੇਅ ਤੇ ਆਵਾਜਾਈ ਬਹਾਲ,ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਤੇ ਸਿੱਖ ਜੱਥੇਬੰਦੀਆਂ ਨੇ ਸੜਕ ਤੋਂ ਚੁੱਕਿਆ ਧਰਨਾ
ਚੰਡੀਗੜ੍ਹ,7 ਅਪ੍ਰੈਲ(ਵਿਸ਼ਵ ਵਾਰਤਾ)-2015 ਵਿੱਚ ਹੋਈਆਂ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਕੱਲ੍ਹ ਗੋਲੀਕਾਂਡ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਸਿੱਖ ਜੱਥੇਬੰਦੀਆਂ ਨੇ ਬੀਤੇ ਕੱਲ੍ਹ ਬਹਿਬਲ ਕਲਾਂ ਨੇੜੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੇ ਮੋਰਚਾ ਸ਼ੁਰੂ ਕੀਤਾ ਸੀ। ਜਿਸ ਨੂੰ ਮੁੱਖ ਮੰਤਰੀ ਵੱਲੋਂ ਭੇਜੀ ਗਈ ਵਕੀਲਾਂ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ 3 ਦਿਨ ਵਿੱਚ ਮੁਕੰਮਲ ਕਰਵਾਉਣ ਦੇ ਭਰੋਸੇ ਤੋਂ ਬਾਅਦ ਦੇਰ ਰਾਤ ਹਟਾ ਲਿਆ ਗਿਆ। ਜਿਸ ਤੋਂ ਬਾਅਦ ਪੀੜਤਾਂ ਵੱਲੋਂ ਹਾਈਵੇਅ ਤੋਂ ਧਰਨਾ ਹਟਾ ਕੇ ਪੁਰਾਣੀ ਜਗ੍ਹਾ ‘ਤੇ ਲਿਜਾਇਆ ਗਿਆ।