ਚੰਡੀਗੜ੍ਹ, 28 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਹੁਰਾ ਡਾ. ਰਾਜਬੀਰ ਕੌਸ਼ਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਡਾ.ਕੌਸ਼ਲ ਜੋ 81 ਵਰ੍ਹਿਆਂ ਦੇ ਸਨ, ਅੱਜ ਪੰਚਕੂਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਚਾਰ ਧੀਆਂ ਛੱਡ ਗਏ। ਉਹ ਆਪਣੇ ਜੱਦੀ ਕਸਬਾ ਹੰਢਿਆਇਆ (ਬਰਨਾਲਾ) ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਚਾਹਲ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।





















