
ਚੰਡੀਗੜ੍ਹ, 1 ਮਈ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਸ੍ਰੀ ਜਿੰਦਲ 45 ਵਰ੍ਹਿਆਂ ਦੇ ਸਨ ਜੋ ਪਿਛਲੇ ਦੋ ਹਫ਼ਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਧੀ ਤੇ ਇਕ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਸ.ਚਾਹਲ ਨੇ ਕਿਹਾ, “ਮੈਨੂੰ ਲਲਿਤ ਜਿੰਦਲ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਪਹੁੰਚਿਆ ਹੈ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਬਹੁਤ ਹੀ ਨੇਕ ਦਿਲ ਤੇ ਮਿਹਨਤੀ ਮੁਲਾਜ਼ਮ ਸਨ।“
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਸ ਚਾਹਲ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।





















