-ਕੋਰੋਨਾਵਾਇਰਸ ਨਾਲ ਵਿੱਢੀ ਜੰਗ ਜਿੱਤਣ ਲਈ ਪੰਜਾਬ ਵਾਸੀ ਵੀ ਅੱਗੇ ਆਉਣ-ਚਾਹਲ
-ਮੁੱਖ ਮੰਤਰੀ ਨੇ ਪੰਜਾਬ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਲਏ ਅਹਿਮ ਫੈਸਲੇ-ਚਾਹਲ
ਪਟਿਆਲਾ, 15 ਅਪ੍ਰੈਲ( ਵਿਸ਼ਵ ਵਾਰਤਾ)- ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ।
ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ਵਿੱਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
ਸ. ਭਰਤਇੰਦਰ ਸਿੰਘ ਚਾਹਲ ਨੇ ਸ. ਚਾਹਲ ਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦੇ ਮੱਦੇਨਜ਼ਰ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਪੰਜਾਬ ਵਿੱਚ ਕਰਫਿਊ ਲਾਉਣ ਦੇ ਕੀਤੇੇ ਫੈਸਲੇ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਪੰਜਾਬ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾਵਾਇਰਸ ਨੂੰ ਹਰਾਉਣ ਵਿੱਚ ਜਰੂਰ ਕਾਮਯਾਬ ਹੋਵੇਗਾ।
ਸਰਦਾਰ ਚਾਹਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹ – ਵਧੋ- ਅਤੇ ਦੂਰ ਦਰਸ਼ੀ ਸੋਚ ਦੀ ਪ੍ਰੰਸ਼ਸਾ ਕਰਦਿਆਂ ਕਿਹਾ ਕਿ ਉਹਨਾਂ ਇਸ ਭਿਅਨਕ ਮਾਹਵਾਰੀ ਨੂੰ ਦੇਖਦਿਆਂ ਸਹੀ ਸਮੇਂ ਸਖਤ ਕਦਮ ਚਕਦਿਆ ਪੰਜਾਬ ਦਾ ਭਾਰੀ ਨੁਕਸਾਨ ਹੋਣ ਤੋਂ ਬਚਾਲਿਆ ਉਹਨਾਂ ਪੰਜਾਬੀਆਂ ਨੂੰ ਹੋਰ ਅਪੀਲ ਕੀਤੀ ਕਿ ਉਹ ਇਸ ਮਹਾਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਹਨ ਉਹਨਾਂ ਦੀ ਪੂਰੀ ਪਾਲਣਾ ਕਰਨ ਅਤੇ ਉਹਨਾਂ ਦੀ ਸੇਵਾ ਵਿੱਚ ਲੱਗੇ ਹੋਏ ਸਰਕਾਰੀ ਕਰਮਚਾਰੀਆ ਲਈ ਪੂਰੀ ਤਰ੍ਹਾਂ ਮੱਦਦ ਕਰਨ
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...