
ਚੰਡੀਗੜ, 3 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਦੁਨੀਆ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਲਾਹਕਾਰ ਭਰਤ ਇੰਦਰ ਸਿੰਘ ਨੇ ਕਿਹਾ ਕਿ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਤਿੰਨ ਸੁਨਹਿਰੀ ਸਿਧਾਂਤ, ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਨੂੰ ਆਪਣੀ ਰੋਜਾਨਾ ਜਿੰਦਗੀ ਵਿੱਚ ਅਮਲ ਕਰਨ ਦੀ ਅਪੀਲ ਕੀਤੀ





















