• Latest
  • Trending
ਮੁੱਖ ਮੰਤਰੀ ਦੇ ਹੁਕਮਾਂ ’ਤੇ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਲਈ ਪੁਖਤਾ ਪ੍ਰਬੰਧ

ਮੁੱਖ ਮੰਤਰੀ ਦੇ ਹੁਕਮਾਂ ’ਤੇ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਲਈ ਪੁਖਤਾ ਪ੍ਰਬੰਧ

7 years ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

11 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

18 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

40 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

1 hour ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਹੁਕਮਾਂ ’ਤੇ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਲਈ ਪੁਖਤਾ ਪ੍ਰਬੰਧ

April 19, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਦੇ ਹੁਕਮਾਂ ’ਤੇ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਲਈ ਪੁਖਤਾ ਪ੍ਰਬੰਧ

ਖੇਤੀਬਾੜੀ ਵਿਭਾਗ ਨੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਅਧੀਨ ਉਲੀਕੀ ਵਿਆਪਕ ਯੋਜਨਾ
ਨਰਮੇ ਦੀ ਸਮੇਂ ਸਿਰ ਬਿਜਾਈ ਲਈ ਬੀ.ਟੀ. ਕਾਟਨ ਬੀਜ ਦੇ 21.5 ਲੱਖ ਪੈਕੇਟ ਖਰੀਦੇ-ਵਿਸਵਾਜੀਤ ਖੰਨਾ
ਚੰਡੀਗੜ, 19 ਅਪ੍ਰੈਲ( ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਨੇ ਸੂਬਾ ਸਰਕਾਰ ਦੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਤਹਿਤ ਸਾਲ 2020 ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਕਰਨ ਦੀ ਯੋਜਨਾ ਉਲੀਕੀ ਹੈ ਜਿਸ ਲਈ ਬੀ.ਟੀ. ਕਾਟਨ ਬੀਜ ਅਤੇ ਹੋਰ ਢੁਕਵੀਆਂ ਲਾਗਤਾਂ ਲਈ ਪੁਖਤਾ ਪ੍ਰਬੰਧ ਕੀਤ ਜਾ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲਿਆਂ ਵਿੱਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫਸਲ ਹੈ ਅਤੇ ਸਮੇਂ-ਸਮੇਂ ’ਤੇ ਰੁਝਾਨ ਬਦਲਣ ਕਰਕੇ ਇਹ ਬੜੀ ਨਾਜ਼ੁਕ-ਮਿਜ਼ਾਜ਼ ਨਗਦੀ ਵਾਲੀ ਫਸਲ ਹੈ। ਇਸੇ ਕਰਕੇ ਖੇਤੀਬਾੜੀ ਵਿਭਾਗ ਨੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਪੜਾਅਵਾਰ ਢੰਗ ਨਾਲ ਲਾਗੂ ਕਰਕੇ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਅਤੇ ਨਰਮੇ ਹੇਠ ਲਿਆਉਣ ਲਈ ਵਿਆਪਕ ਰਣਨੀਤੀ ਬਣਾਈ ਹੈ।
ਦੱਸਣਯੋਗ ਹੈ ਕਿ ਸਾਲ 2018 ਦੌਰਾਨ 6.62 ਲੱਖ ਏਕੜ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਾਲ 2019 ਵਿੱਚ ਇਸ ਰਕਬੇ ਨੂੰ ਵਧਾ ਕੇ 9.7 ਲੱਖ ਏਕੜ ਤੱਕ ਲਿਆਂਦਾ ਗਿਆ। ਇਸੇ ਤਰਾਂ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦੀ ਯੋਜਨਾ ਬਣਾਈ ਹੈ।
ਨਰਮੇ ਦੀ ਬਿਜਾਈ ਦੇ ਅਗਾਮੀ ਸੀਜ਼ਨ ਲਈ ਕੀਤੀਆਂ ਤਿਆਰੀਆਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਵਿਭਾਗ ਨੇ ਮਿੱਥੇ ਹੋਏ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਪ੍ਰਬੰਧ ਕਰ ਲਏ ਹਨ ਅਤੇ ਸੂਬਾ ਸਰਕਾਰ ਨੇ ਬੀਜ ਤਿਆਰ ਕਰਨ ਵਾਲੀਆਂ ਮੁਲਕ ਦੀਆਂ ਮੋਹਰੀ ਕੰਪਨੀਆਂ ਪਾਸੋਂ ਬੀ.ਟੀ. ਕਾਟਨ ਦੇ 21.5 ਲੱਖ ਪੈਕੇਟਾਂ ਦੀ ਵਿਵਸਥਾ ਵੀ ਕਰ ਲਈ ਹੈ।
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸਬੰਧਤ ਵਿਭਾਗਾਂ ਦੀ ਸਹਾਇਤਾ ਨਾਲ ਖਾਲੀ ਪਲਾਟਾਂ, ਸੜਕਾਂ ਦੇ ਆਸੇ-ਪਾਸੇ, ਖੁੱਲੇ ਮੈਦਾਨ ਤੋਂ ਨਦੀਨ (ਜਿੱਥੇ ਅਕਸਰ ਚਿੱਟੀ ਮੱਖੀ ਜਮਾਂ ਹੁੰਦੀ ਹੈ) ਹਟਾਉਣ ਲਈ ਵੀ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਬਾ ਭਰ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵੀ ਇਸ ਕਾਰਜ ਨੂੰ ਮਿਸ਼ਨ ਦੇ ਤੌਰ ’ਤੇ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ-ਕਮ-ਨੋਡਲ ਅਫਸਰਾਂ ਨੂੰ ਨਹਿਰਾਂ/ਸੇਮ ਨਾਲਿਆਂ ਦੀ ਸਫਾਈ ਲਈ ਨਹਿਰੀ/ਡਰੇਨੇਜ਼ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ ਤਾਂ ਕਿ ਨਰਮੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰਾਂ ਅਤੇ ਸਟਾਫ ਨੂੰ ਸੂਬੇ ਵਿੱਚ ਅਣਅਧਿਕਾਰਤ ਨਕਲੀ ਬੀਜ ਦੀ ਸਮਗਲਿੰਗ ’ਤੇ ਕਰੜੀ ਨਿਗਾ ਰੱਖਣ ਲਈ ਆਖਿਆ ਗਿਆ ਹੈ ਕਿਉਂ ਜੋ ਇਹ ਬੀਜ ਰਸ ਚੂਸਣ ਵਾਲੇ ਕੀੜਿਆਂ ਨੂੰ ਆਕਰਿਸ਼ਤ ਕਰਦਾ ਹੈ ਜਿਸ ਨਾਲ ਫਸਲ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਸੇ ਤਰਾਂ ਬਾਗਬਾਨੀ ਵਿਭਾਗ ਨੂੰ ਫਸਲਾਂ ਅਤੇ ਸਬਜ਼ੀਆਂ ਫਸਲਾਂ ਬਾਰੇ ਵੀ ਬੂਟਿਆਂ ਦੀ ਸੁਰੱਖਿਆ ਵਾਸਤੇ ਕਦਮ ਚੁੱਕਣ ਲਈ ਆਖਿਆ ਗਿਆ ਹੈ।
ਸ੍ਰੀ ਖੰਨਾ ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੂੰ ਸਬੰਧਤ ਮੁੱਖ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ ਨਾਲ ਨਰਮਾ ਪੱਟੀ ਦਾ ਨਿਰੰਤਰ ਦੌਰਾ ਕਰਨ ਦਾ ਜ਼ਿੰਮਾ ਸੌਂਪਿਆ ਹੈ ਤਾਂ ਕਿ ਨਰਮੇ ਦੀ ਬਿਜਾਈ ਮੌਕੇ ਨਰਮਾ ਉਤਪਾਦਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਵਧੀਕ ਮੁੱਖ ਸਕੱਤਰ ਨੇ ਇਹ ਵੀ ਦੱਸਿਆ ਕਿ ਕੋਵਿਡ-19 ਕਾਰਨ ਕਰਫਿਊ/ਤਾਲਾਬੰਦੀ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਬੀਟੀ ਕਪਾਹ ਦੇ ਬੀਜ ਅਤੇ ਖਾਦਾਂ ਆਦਿ ਦੇ ਸਮੇਂ ਸਿਰ ਪ੍ਰਬੰਧ ਕਰਨ ਲਈ ਵਿਸਥਾਰਤ ਯੋਜਨਾ ਤਿਆਰ ਕਰਨ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਕਿਸਾਨਾਂ ਤੋਂ ਬੀਤੇ ਸੀਜ਼ਨ ਦੀ ਬਾਕੀ ਰਹਿੰਦੀ ਕਪਾਹ ਦੀ ਉਪਜ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਲਈ ਭਾਰਤੀ ਕਪਾਹ ਨਿਗਮ (ਸੀਸੀਆਈ) ਨਾਲ ਵੀ ਤਾਲਮੇਲ ਕੀਤਾ ਹੈ ਅਤੇ ਇਸ ਲਈ ਕਪਾਹ ਪੱਟੀ ਦੀਆਂ 19 ਮੰਡੀਆਂ ਚਾਲੂ ਕੀਤੀਆਂ ਗਈਆਂ ਹਨ। ਸੀ.ਸੀ.ਆਈ. ਨੇ ਅਗਲੇ ਸੀਜ਼ਨ ਦੌਰਾਨ ਕਪਾਹ ਦੀ ਖਰੀਦ ਲਈ ਆਪਣੇ ਸਮਰਥਨ ਦਾ ਭਰੋਸਾ ਵੀ ਦਿੱਤਾ ਹੈ।

ਭਾਰਤ ਸਰਕਾਰ ਨੇ ਮਾਰਚ ਦੇ ਅਖ਼ੀਰਲੇ ਹਫਤੇ ਸਾਲ 2020 ਲਈ ਬੀਟੀ ਕਪਾਹ ਦੇ ਰੇਟ ਨੋਟੀਫਾਈ ਕੀਤੇ ਹਨ ਅਤੇ ਖੇਤੀਬਾੜੀ ਵਿਭਾਗ ਨੇ 27 ਕੰਪਨੀਆਂ ਨੂੰ ਪੀਏਯੂ ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਬੀਟੀ ਕਾਟਨ ਦੀਆਂ ਬੀਜ ਕਿਸਮਾਂ ਅੱਗੇ ਤੁਰੰਤ ਕੰਪਨੀਆਂ ਨੂੰ ਵੇਚਣ ਦੀ ਆਗਿਆ ਦਿੱਤੀ ਹੈ ਅਤੇ ਜ਼ਿਲਾ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਆਪਣੇ ਜ਼ਿਲਿਆਂ ਵਿੱਚ ਮੰਗ ਅਨੁਸਾਰ ਹੋਰ ਬੀਜ ਆਨਲਾਈਨ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਖੰਨਾ ਨੇ ਅੱਗੇ ਕਿਹਾ ਕਿ ਦੱਖਣੀ ਭਾਰਤ ਦੀਆਂ ਬੀਜ ਤਿਆਰ ਕਰਨ ਵਾਲੀਆਂ ਸਾਰੀਆਂ ਨਾਮੀ ਕੰਪਨੀਆਂ, ਜੋ ਬੀਟੀ ਕਪਾਹ ਦਾ ਬੀਜ ਤਿਆਰ ਕਰਦੀਆਂ ਹਨ, ਨਾਲ ਪੰਜਾਬ ਵਿਚ ਬੀਟੀ ਕਪਾਹ ਦੇ ਬੀਜ ਦੇ 25 ਲੱਖ ਪੈਕਟ ਸਪਲਾਈ ਕਰਨ ਲਈ ਆਨਲਾਈਨ ਸੰਪਰਕ ਕੀਤਾ ਗਿਆ ਹੈ।
ਬਠਿੰਡਾ ਵਿਖੇ ਸੈਂਟਰਲ ਰੇਲ ਪੁਆਇੰਟ ਵਜੋਂ ਸਾਰੀਆਂ ਵੱਡੀਆਂ ਬੀਜ ਕੰਪਨੀਆਂ ਦੇ ਬਫਰ ਗੋਦਾਮ ਹਨ। ਕੰਪਨੀਆਂ ਦੇ ਬਫਰ ਗੋਦਾਮਾਂ ਤੱਕ ਬੀ.ਟੀ. ਕਪਾਹ ਦੇ ਬੀਜਾਂ ਦੀ ਸੁਚੱਜੀ ਸਪਲਾਈ ਅਤੇ ਅੱਗੇ ਬੀਜ ਡੀਲਰਾਂ ਨੂੰ ਸਪਲਾਈ ਲਈ ਜ਼ਿਲਾ ਮੈਜਿਸਟਰੇਟ ਅਤੇ ਸੀ.ਈ.ਓਜ਼ ਜ਼ਰੀਏ ਕੰਪਨੀਆਂ ਨਾਲ ਰੋਜ਼ਾਨਾ ਆਨਲਾਈਨ ਸੰਪਰਕ ਬਣਾਇਆ ਜਾਂਦਾ ਹੈ । ਸਿੱਟੇ ਵਜੋਂ, ਸੂਬਾ ਬੀਟੀ ਕਪਾਹ ਬੀਜ ਦੇ 21 ਲੱਖ ਪੈਕੇਟ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ ਹੈ ਅਤੇ ਬਾਕੀ ਬੀਜ ਕੰਪਨੀਆਂ ਦੁਆਰਾ ਹਰਿਆਣਾ / ਰਾਜਸਥਾਨ ਦੇ ਬਫਰ ਗੋਦਾਮਾਂ ਵਿਚ ਰਾਖਵੇਂ ਰੱਖੇ ਗਏ ਹਨ ਜਾਂ ਟਰਾਂਜਿਟ ਅਧੀਨ ਹਨ। 21 ਲੱਖ ਪੈਕੇਟਾਂ ਵਿੱਚੋਂ 12.75 ਲੱਖ ਪੈਕੇਟ ਡੀਲਰ ਪੁਆਇੰਟਾਂ ’ਤੇ ਪਹੁੰਚਾਏ ਗਏ ਹਨ ਅਤੇ ਕੋਵਿਡ-19 ਦੇ ਮੱਦੇਨਜ਼ਰ ਜਾਰੀ ਐਡਵਾਇਜ਼ਰੀ ਅਨੁਸਾਰ ਬੀਜ ਡੀਲਰਾਂ ਨੇ ਇਨਾਂ ਵਿਚੋਂ 3.25 ਲੱਖ ਪੈਕੇਟ ਕਿਸਾਨਾਂ ਨੂੰ ਘਰ ਘਰ ਪਹੁੰਚਾ ਦਿੱਤੇ ਹਨ।
ਕਾਬਲੇਗੌਰ ਹੈ ਕਿ ਨੀਤੀ ਆਯੋਗ ਨੇ ਟਿਕਾਊ ਵਿਕਾਸ ਟੀਚੇ (ਐਸ.ਡੀ.ਜੀਜ਼) ਨਿਰਧਾਰਤ ਕੀਤੇ ਹਨ। ਉਤਪਾਦਨ ਵਿੱਚ ਵਾਧੇ, ਗਰੀਬੀ ਨੂੰ ਦੂਰ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਸੰਕੇਤਕ ਫਸਲੀ ਵਿਭਿੰਨਤਾ ਹੈ, ਜੋ ਪ੍ਰਗਤੀ ਅਧੀਨ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

Most Popular

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
7 days ago
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 