• Latest
  • Trending
ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

5 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

33 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

53 minutes ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

1 hour ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

2 hours ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

2 hours ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

2 hours ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

2 hours ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

2 hours ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

5 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

May 22, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਵਜੋਂ ਮਿਲਣਗੇ

ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਸੇਧ ਦੇਣ ਲਈ 3000 ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ

ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਚੂਹਿਆਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਟਨਾਸ਼ਕ ਮੁਫਤ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ, 22 ਮਈ ( ਵਿਸ਼ਵ ਵਾਰਤਾ );-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ। ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ, ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਲਗਭਗ 12 ਲੱਖ ਹੈਕਟੇਅਰ ਰਕਬੇ ਨੂੰ ਇਸ ਤਕਨੀਕ ਅਧੀਨ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ।

ਕਿਸਾਨਾਂ ਨੂੰ ਡੀ.ਐਸ.ਆਰ. ਰਾਹੀਂ ਝੋਨਾ ਬੀਜਣ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਨਵੀਨਤਮ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹ ਵਜੋਂ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨ ਬਾਸਮਤੀ ਸਮੇਤ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਝੋਨਾ ਲਾਉਣਗੇ। ਅੰਕੜਿਆਂ ਅਨੁਸਾਰ ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਡੀ.ਐਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਅਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਉਦੇਸ਼ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਇਸ ਵਾਤਾਵਰਨ ਪੱਖੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਲਗਭਗ 3000 ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਤਕਨੀਕ ਬਾਰੇ ਇੱਕ ਦਿਨ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ 5-7 ਪਿੰਡਾਂ ਦੇ ਕਲੱਸਟਰ ਬਣਾ ਕੇ ਪਿੰਡ ਪੱਧਰੀ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ।

ਕੁਝ ਖੇਤਰਾਂ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਦੀ ਫ਼ਸਲ ਨੂੰ ਚੂਹਿਆਂ ਵੱਲੋਂ ਨੁਕਸਾਨ ਪਹੁੰਚਾਉਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਚੂਹਿਆਂ ਨੂੰ ਕੰਟਰੋਲ ਕਰਨ ਵਾਲੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਸ ਪਿੰਡ ਦਾ ਸਬੰਧਤ ਡਿਊਟੀ ਅਫਸਰ ਲੋੜਵੰਦ ਕਿਸਾਨਾਂ ਨੂੰ ਕੀਟਨਾਸ਼ਕ (ਬ੍ਰੋਮੋਡੀਲੋਨ/ਜ਼ਿੰਕਫਾਸਫਾਈਡ) ਵੰਡੇਗਾ।

ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ. ਤਕਨੀਕ ਫਸਲੀ ਚੱਕਰ ਦੌਰਾਨ ਰਵਾਇਤੀ ਵਿਧੀ ਕੱਦੂ ਕਰਨ ਦੇ ਮੁਕਾਬਲੇ ਲਗਭਗ 15-20 ਫੀਸਦੀ ਪਾਣੀ ਦੀ ਬਚਤ ਕਰਨ ਵਿੱਚ ਮਦਦ ਕਰਦੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।

—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

by Jaspreet Kaur
November 23, 2026
0

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ ਸੁਲਤਾਨਪੁਰ ਲੋਧੀ, 23...

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

by Jaspreet Kaur
November 23, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ! ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ):...

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 