ਚੰਡੀਗੜ੍ਹ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਅਧਿਆਪਕਾ ਨੇ 4 ਜੂਨ ਤਕ ਆਪਣਾ ਅੰਦੋਲਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅਧਿਆਪਕ ਸੰਗਠਨਾਂ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਬੈਠਕ ਬੇਹੱਦ ਚੰਗੀ ਰਹੀ ਹੈ, ਜਿਸ ਵਿਚ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਵਲੋਂ ਸਹਿਮਤੀ ਜਤਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮੁਤਾਬਕ ਸ਼ਾਹਕੋਟ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਜੇ ਕਿਸੇ ਤਰ੍ਹਾਂ ਦਾ ਐਲਾਨ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਵਲੋਂ 8 ਜੂਨ ਨੂੰ ਮੁੜ ਬੈਠਕ ਕਰਨ ਦੀ ਗੱਲ ਆਖੀ ਗਈ ਹੈ, ਜਿਸ ਵਿਚ ਸਿੱਖਿਆ ਮੰਤਰੀ ਵੀ ਮੌਜੂਦ ਰਹਿਣਗੇ।