ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਤੋਂ ਖਫ਼ਾ ਹੋਏ ਕਿਸਾਨ!
ਟ੍ਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ਵੱਲ ਕੂਚ ਕੀਤਾ ਸ਼ੁਰੂ
ਚੰਡੀਗੜ੍ਹ,17 ਮਈ(ਵਿਸ਼ਵ ਵਾਰਤਾ)-ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਿਸਾਨਾਂ ਵੱਲੋਂ ਮੁਹਾਲੀ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੋਹਾਲੀ ਦੇ ਵਾਈਪੀਐਸ ਚੌਂਕ ਵਿੱਚ ਹੀ ਪੱਕਾ ਮੋਰਚਾ ਲਗਾਉਣਗੇ।
























