• Latest
  • Trending
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

3 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

May 11, 2024
in Politics, ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

ਸੰਗਰੂਰ,ਸੁਨਾਮ, ਧੂਰੀ, 11 ਮਈ(ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਮਝੌਤਾ ਕਰ ਲਿਆ ਹੈ ਤੇ ਉਹ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੋਂ ਕਿਨਾਰਾ ਕਰ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ ਤੇ ਇਹ ਸਭ ਉਸੇ ਤਰੀਕੇ ਹੋਵੇਗਾ ਜਿਵੇਂ ਮਹਾਰਾਸ਼ਟਰ ਵਿਚ ਏਕਨਾਥ ਸ਼ਿੰਦੇ ਨੇ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸੁਨਾਮ ਅਤੇ ਧੂਰੀ ਵਿਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਹਨਾਂ ਵਿਸ਼ਾਲ ਰੈਲੀਆਂ ਨੇ ਤੈਅ ਕਰ ਦਿੱਤਾ ਹੈ ਕਿ ਇਸ ਹਲਕੇ ਤੋਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਭਾਜਪਾ ਨਾਲ ਇਸ ਕਰ ਕੇ ਸਮਝੌਤਾ ਕੀਤਾ ਹੈ ਕਿ ਕਿਉਂਕਿ ਉਹਨਾਂ ਮਹਿਸੂਸ ਕਰ ਲਿਆ ਹੈ ਕਿ ਉਹਨਾਂ ਨੂੰ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਵਾਂਗੂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਕਿਉਂਕਿ ਉਹਨਾਂ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੀ ਤਰਜ਼ ’ਤੇ ਪੰਜਾਬ ਵਿਚ ਸ਼ਰਾਬ ਘੁਟਾਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਮਝੌਤੇ ਦੀ ਬਦੌਲਤ ਉਹਨਾਂ ਦੀ ਗ੍ਰਿਫਤਾਰੀ ਰੁਕ ਜਾਵੇਗੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਆਧਾਰਿਤ ਕਿਸੇ ਵੀ ਪਾਰਟੀ ’ਤੇ ਵੋਟਾਂ ਲਈ ਇਤਬਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਭਾਜਪਾ ਤੇ ਕਾਂਗਰਸ ਦੋਵਾਂ ਨਾਲ ਪਿੱਛਲੇ ਦਰਵਾਜ਼ਿਓ ਗੱਲਬਾਤ ਸ਼ੁਰੂ ਕੀਤੀ ਹੋਈ ਹੈ ਤਾਂ ਜੋ ਕਿਸੇ ਵੀ ਸੂਰਤ ਵਿਚ ਉਹਨਾਂ ਦਾ ਨੁਕਸਾਨ ਨਾ ਹੋਵੇ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਭਾਜਪਾ ਨਾਲ ਉਹਨਾਂ ਦਾ ਗੈਰ ਰਸਮੀ ਸਮਝੌਤਾ ਹੈ ਤੇ ਦੂਜੇ ਪਾਸੇ ਪੰਜਾਬ ਵਿਚ ਉਹਨਾਂ ਦਾ ਕਾਂਗਰਸ ਨਾਲ ਸਮਝੌਤਾ ਹੈ ਤੇ ਉਹਨਾਂ ਬਹੁਤੇ ਹਲਕਿਆਂ ਵਿਚ ਦੋਸਤਾਨਾਂ ਮੁਕਾਬਲਾ ਕੀਤਾ ਹੈ। ਉਹਨਾਂ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਕਾਂਗਰਸ ਦੇ ਖਿਲਾਫ ਲੜ ਰਹੀ ਹੈ ਪਰ ਭਗਵੰਤ ਮਾਨ ਚੰਡੀਗੜ੍ਹ ਤੇ ਹਰਿਆਣਾ ਵਿਚ ਕਾਂਗਰਸ ਲਈ ਪ੍ਰਚਾਰ ਕਰ ਰਹੇ ਹਨ।

ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕੀਤੇ ਜਾਣ। ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਸਰਕਾਰ ਨੇ ਰਲ ਕੇ ਸਾਡੇ ਕਿਸਾਨਾਂ ਨੂੰ ਦਿੱਲੀ ਮਾਰਚ ਕਰਨ ਤੋਂ ਰੋਕਿਆ ਹੈ । ਸਾਡੇ ਕਿਸਾਨਾਂ ’ਤੇ ਹੰਝੂ ਗੈਸ ਛੱਡੀ ਜਾ ਰਹੀ ਹੈ ਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਜਾ ਰਹੀਆਂ ਹਨ। ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਵੋਟ ਨਾਲ ਇਹਨਾਂ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦਿਓ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ 1984 ਵਿਚ 1 ਜੂਨ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਵੀ ਚੇਤੇ ਕਰਵਾਇਆ ਤੇ ਕਿਹਾ ਕਿ ਇਸੇ ਦਿਨ ਤੁਸੀਂ ਵੋਟਾਂ ਪਾਉਣੀਆਂ ਹਨ, ਇਸ ਲਈ ਇਹ ਦਿਨ ਨਾ ਭੁੱਲਣਾ।

ਸਰਦਾਰ ਬਾਦਲ ਨੇ ਲੋਕਾਂ ਨੂੰ ਉਹਨਾਂ ਦੀ ਆਪਣੀ ਪੰਜਾਬ ਦੀ ਪਾਰਟੀ ਅਕਾਲੀ ਦਲ ’ਤੇ ਵਿਸ਼ਵਾਸ ਕਰਨ ਦੀ ਵੀ ਜ਼ੋਰਦਾਰ ਅਪੀਲ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਉਸਨੇ ਪਾਰਲੀਮਾਨੀ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਜਦੋਂ ਇਹ ਸਪਸ਼ਟ ਹੋ ਗਿਆ ਕਿ ਭਾਜਪਾ ਕਿਸਾਨਾਂ ਜਾਂ ਸਿੱਖ ਕੌਮ ਨੂੰ ਦਰਪੇਸ਼ ਕੋਈ ਵੀ ਮਸਲਾ ਹੱਲ ਕਰਨ ਵਾਸਤੇ ਤਿਆਰ ਨਹੀਂ ਹੈ।

ਉਹਨਾਂ ਨੇ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਉਹ ਉਹਨਾਂ ਸਾਰੇ ਕਿਸਾਨਾਂ ਲਈ ਟਿਊਬਵੈਲ ਕੁਨੈਕਸ਼ਨ ਰਿਲੀਜ਼ ਕਰੇਗਾ ਜਿਹਨਾਂ ਕੋਲ ਇਕ ਵੀ ਕੁਨੈਕਸ਼ਨ ਨਹੀਂ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਜਿਹੜੀਆਂ ਬੁਢਾਪਾ ਪੈਨਸ਼ਨਾਂ, ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਬੰਦ ਕੀਤੀਆਂ ਹਨ, ਉਹ ਪੂਰਨ ਤੌਰ ’ਤੇ ਬਹਾਲ ਕੀਤੀਆਂ ਜਾਣਗੀਆਂ।

ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਸਰਦਾਰ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਅਕਾਲੀ ਦਲ ਪੰਥ ਤੇ ਪੰਥਕ ਸੰਸਥਾਵਾਂ ਦੀ ਰਾਖੀ ਕਰਨ ਵਾਲੀ ਇਕਲੌਤੀ ਪਾਰਟੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਨਾਲ ਹੀ ਪੰਥ ਮਜ਼ਬੂਤ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਸਿੱਖ ਕੌਮ ਦੇ ਲਟਕਦੇ ਮਸਲੇ ਹੱਲ ਹੋਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਮਾਨ, ਗੋਬਿੰਦ ਸਿੰਘ ਲੌਂਗੋਵਾਲ, ਰਾਜਿੰਦਰ ਦੀਪਾ, ਗੁਲਜ਼ਾਰ ਸਿੰਘ ਮੂਣਕ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘੇੜੀ ਅਤੇ ਪਰਮਜੀਤ ਕੌਰ ਵਿਰਕ ਨੇ ਵੀ ਸੰਬੋਧਨ ਕੀਤਾ।
ਸਰਦਾਰ ਬਾਦਲ ਨੇ ਮਾਲੇਰਕੋਟਲਾ ਵਿਚ ਵੱਖਰਾ ਰੋਡ ਸ਼ੋਅ ਵੀ ਕੱਢਿਆ ਜਿਸਦਾ ਪ੍ਰਬੰਧ ਸੀਨੀਅਰ ਆਗੂ ਜ਼ਾਹਿਦਾ ਸੁਲੇਮਾਨ ਨੇ ਕੀਤਾ ਸੀ ਤੇ ਇਸਨੂੰ ਭਰਵਾਂ ਹੁੰਗਾਰਾ ਮਿਲਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

by Ranjit Singh
4 weeks ago
0

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 