ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ
ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 7 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਪੰਜਾਬ ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ”ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ…ਸ਼ਹਿਰ ‘ਚ ਤੇ ਆਲੇ ਦੁਆਲੇ ਸੈਰ-ਸਪਾਟੇ ਦੇ ਖੇਤਰ ‘ਚ ਨਿਵੇਸ਼ ਕਰਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ…ਅਸੀਂ ਸ਼ਹਿਰ ਨੂੰ ਸੈਰ-ਸਪਾਟੇ ਦੇ ਮਾਡਲ ਵਜੋਂ ਵਿਕਸਿਤ ਕਰਨਾ ਚਾਹੁੰਦੇ ਹਾਂ… #InvestPunjab ਲਈ ਸਾਰਿਆਂ ਨੂੰ ਨਿੱਘਾ ਸੱਦਾ ਦਿੱਤਾ…”
ਇਸ ਮੁਲਾਕਾਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੁਲਦੀਪ ਸਿੰਘ ਧਾਲੀਵਾਲ,ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ,ਇੰਦਰਬੀਰ ਸਿੰਘ ਨਿੱਜਰ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਬ ਸਿੰਘ ਵੀ ਸ਼ਾਮਿਲ ਹੋਏ।
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ…ਸ਼ਹਿਰ ‘ਚ ਤੇ ਆਲੇ ਦੁਆਲੇ ਸੈਰ-ਸਪਾਟੇ ਦੇ ਖੇਤਰ ‘ਚ ਨਿਵੇਸ਼ ਕਰਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ…ਅਸੀਂ ਸ਼ਹਿਰ ਨੂੰ ਸੈਰ-ਸਪਾਟੇ ਦੇ ਮਾਡਲ ਵਜੋਂ ਵਿਕਸਿਤ ਕਰਨਾ ਚਾਹੁੰਦੇ ਹਾਂ…#InvestPunjab ਲਈ ਸਾਰਿਆਂ ਨੂੰ ਨਿੱਘਾ ਸੱਦਾ ਦਿੱਤਾ…. pic.twitter.com/wdJC4UbfUJ
— Bhagwant Mann (@BhagwantMann) February 7, 2023