• Latest
  • Trending
ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ

ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ

9 years ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

18 minutes ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

4 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

5 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

5 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

7 hours ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ

October 23, 2017
in ਪੰਜਾਬ
ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ

ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ
ਚੰਡੀਗੜ, 23 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਬਿਜਲੀ ਰੈਗੁਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ) ਵੱਲੋਂ ਅੱਜ ਦੋ ਖੰਡਾਂ ਵਿਚ ਬਿਜਲੀ ਦਰਾਂ ਦਾ ਐਲਾਨ ਕਰਨ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਉਹਨਾਂ ਦੀ ਸਰਕਾਰ ਸੂਬਾ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਮਨਜੂਰੀ ਅਨੁਸਾਰ ਹੀ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਨੇ ਬਿਜਲੀ ਸਕੱਤਰ ਅਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਦੇ ਚੇਅਰਮੈਨ ਨੂੰ ਦੋ ਖੰਡੀ ਦਰਾਂ ਨਾਲ ਪੈਦਾ ਹੋਣ ਵਾਲੀਆਂ ਉਲਝਣਾਂ ਦਾ ਜਾਇਜ਼ਾ ਲੈਣ ਅਤੇ 1 ਨਵੰਬਰ ਤੋਂ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੇਣ ਲਈ ਸਬੰਧਤ ਵਿਭਾਗ ਨੂੰ ਸਲਾਹ ਦੇਣ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਇਸ ਦੀ ਪ੍ਰਵਾਨਗੀ ਪਹਿਲਾਂ ਹੀ ਸੂਬਾ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ 17 ਅਕਤੂਬਰ ਨੂੰ ਨੋਟੀਫਾਈ ਕੀਤੀ ਗਈ ‘ਉਦਯੋਗ ਤੇ ਬਿਜਨਸ ਵਿਕਾਸ ਨੀਤੀ-2017’ ਦੇ ਹੇਠ ਅਗਲੇ ਪੰਜ ਸਾਲ ਲਈ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਹੈ ਅਤੇ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਵੇਗੀ ਕਿ ਇਸ ਸਬੰਧੀ ਵਾਅਦੇ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇ। ਇਹ ਭਰੋਸਾ ਦੇ ਕੇ ਮੁੱਖ ਮੰਤਰੀ ਨੇ ਅਗਲੇ ਪੰਜ ਸਾਲ ਲਈ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਉਦਯੋਗ ਨੂੰ ਬਿਜਲੀ ਮੁਹੱਈਆ ਕਰਵਾਉਣ ਬਾਰੇ ਸਾਰੀਆਂ ਸ਼ੰਕਾਵਾਂ ਉੱਤੇ ਪੂਰਨ ਵਿਰਾਮ ਲਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਐਕਟ 2003 ਦੀਆਂ ਵਿਵਸਥਾਵਾਂ ਹੇਠ ਸਾਰੀਆਂ ਸ਼੍ਰੇਣੀਆਂ ਲਈ ਬਿਜਲੀ ਦਰਾਂ ਨਿਰਧਾਰਤ ਕਰਨ ਦਾ ਅਧਿਕਾਰ ਖੇਤਰ ਭਾਵੇਂ ਕਮਿਸ਼ਨ ਦਾ ਹੀ ਹੈ ਪਰ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਯਕੀਨੀ ਬਣਾਵੇਗੀ। ਉਹਨਾਂ ਨੇ ਸਾਲ 2017-18 ਲਈ ਪੀ.ਐਸ.ਈ.ਆਰ.ਸੀ ਵੱਲੋਂ ਬਿਜਲੀ ਦਰਾਂ ਦੇ ਜਾਰੀ ਨੋਟੀਫਿਕੇਸ਼ਨ ਦੇ ਸੰਦਰਭ ਵਿਚ ਇਹ ਗੱਲ ਆਖੀ ਹੈ। ਉਹਨਾਂ ਵਾਅਦਾ ਕੀਤਾ ਕਿ ਉਹਨਾਂ ਦੀ ਸਰਕਾਰ ਖੇਤੀਬਾੜੀ, ਉਦਯੋਗ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਘਰੇਲੂ ਖਪਤਕਾਰਾਂ ਸਣੇ ਵੱਖ ਵੱਖ ਸ਼੍ਰੇਣੀਆਂ ਨਾਲ ਆਪਣੇ ਵਾਅਦੇ ਪੂਰੇ ਕਰਨ ਲਈ ਪੀ.ਐਸ.ਪੀ.ਸੀ.ਐਲ ਨੂੰ ਲੋੜੀਂਦੀ ਸਬਸਿਡੀ ਮੁਹੱਈਆ ਕਰਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਸਾਰੇ ਛੋਟੇ ਖਪਤਕਾਰਾਂ ਨੂੰ 4.99 ਰੁਪਏ ਪ੍ਰਤੀ ਕੇ.ਡਬਲਯੂ.ਐਚ ਦੀ ਮੌਜੂਦਾ ਦਰ ਦੇ ਅਨੁਸਾਰ ਹੀ ਬਿਜਲੀ ਮੁਹੱਈਆ ਕਰਾਵੇਗੀ ਜਿਸ ਨਾਲ 85,000 ਛੋਟੇ ਉਦਯੋਗਾਂ ਦੇ ਖਪਤਕਾਰਾਂ ਨੂੰ ਲਾਭ ਹੋਵੇਗਾ। ਇਸ ਦੇ ਨਾਲ ਹੀ ਦਰਮਿਆਨੇ ਅਤੇ ਵੱਡੇ ਉਦਯੋਗਾਂ ਦੇ ਖਪਤਕਾਰਾਂ ਦੇ ਲਈ ਦੋ ਖੰਡ ਵਾਲੀਆਂ ਦਰਾਂ ਦੇ ਕਾਰਨ ਪੈਦਾ ਹੋਏ ਨਵੇਂ ਦ੍ਰਿਸ਼ ਵਿਚ ਇਹ ਦਰਾਂ 5 ਰੁਪਏ ਪ੍ਰਤੀ ਯੂਨਿਟ ਉੱਤੇ ਰੱਖੀਆਂ ਜਾਣਗੀਆਂ।
ਸੂਬੇ ਦੇ ਸਾਰੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ 24 ਘੰਟੇ ਮਿਆਰੀ ਬਿਜਲੀ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ ਜਦਕਿ ਅਨੁਸੂਚਿਤ ਜਾਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗੈਰ-ਐਸ.ਸੀ. ਖਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਅਤੇ ਆਜ਼ਾਦੀ ਘੁਲਾਟੀਆਂ ਦੀ ਘਰੇਲੂ ਖਪਤ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਵਾਏ ਜਾਣਗੇ।
ਘਰੇਲੂ ਦਰਾਂ ਵਿਚ ਪੀ.ਐਸ.ਈ.ਆਰ.ਸੀ ਵੱਲੋਂ ਕੀਤੇ ਗਏ ਵਾਧੇ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਅਤੇ ਵਿਤਰਣ ਦੀ ਲਾਗਤ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਮਾਮੂਲੀ ਵਾਧਾ ਜ਼ਰੂਰੀ ਸੀ। ਉਹਨਾਂ ਕਿਹਾ ਕਿ ਬਿਜਲੀ ਦੀ ਖਪਤ ਦੀਆਂ ਘਰੇਲੂ ਦਰਾਂ ਪਿਛਲੇ ਤਿੰਨ ਸਾਲਾਂ ਤੋਂ ਇਕੋ ਹੀ ਸਨ। ਉਹਨਾਂ ਕਿਹਾ ਕਿ ਇਸ ਵਾਧੇ ਦੇ ਬਾਵਜੂਦ ਪੰਜਾਬ ਵਿਚ ਘਰੇਲੂ ਬਿਜਲੀ ਦਰਾਂ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਸਾਰੇ ਗੁਆਂਢੀ ਰਾਜਾਂ ਤੋਂ ਘੱਟ ਹਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
November 7, 2026
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
November 7, 2026
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

by Navjot
November 7, 2026
0

  ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਦੀਵਾਲੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 